ਚਾਰ ਸਕੂਲਾਂ ਨੂੰ ਇਮਾਰਤਾਂ ਦੇ ਬਦਲਵੇਂ ਪ੍ਰਬੰਧ ਨਾ ਹੋਣ ਤੱਕ ਰੱਖਿਆ ਜਾਵੇਗਾ ਬੰਦ : ਡੀਸੀ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਆਫ਼ਤ ਪ੍ਰਬੰਧਨ ਐਕਟ 2005 ਦੇ ਸੈਕਸ਼ਨ 34 ਤਹਿਤ ਜ਼ਿਲ੍ਹਾ ਬਠਿੰਡਾ ਦੇ 4 ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।...
Advertisement
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਆਫ਼ਤ ਪ੍ਰਬੰਧਨ ਐਕਟ 2005 ਦੇ ਸੈਕਸ਼ਨ 34 ਤਹਿਤ ਜ਼ਿਲ੍ਹਾ ਬਠਿੰਡਾ ਦੇ 4 ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕਪੁਰਾ, ਬਠਿੰਡਾ ਅਤੇ ਸਰਕਾਰੀ ਹਾਈ ਸਕੂਲ ਗੁਰੂ ਨਾਨਕਪੁਰਾ ਬਠਿੰਡਾ ਸ਼ਾਮਿਲ ਹਨ।
Advertisement
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਸਕੂਲਾਂ ਦੀਆਂ ਇਮਾਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹਨਾਂ ਸਕੂਲਾਂ ਨੂੰ ਉਦੋਂ ਤੱਕ ਬੰਦ ਰੱਖਿਆ ਜਾਵੇਗਾ ਜਿੰਨਾਂ ਚਿਰ ਇਨ੍ਹਾਂ ਸਕੂਲਾਂ ਸਬੰਧੀ ਹੋਰ ਇਮਾਰਤਾਂ ਦਾ ਬਦਲਵਾ ਪ੍ਰਬੰਧ ਨਹੀਂ ਹੋ ਜਾਂਦਾ।
Advertisement
×