ਸੜਕ ਹਾਦਸੇ ਵਿੱਚ ਚਾਰ ਨੌਜਵਾਨ ਹਲਾਕ

ਮੋਟਰਸਾਈਕਲ ਨੂੰ ਬਚਾਉਂਦਿਆਂ ਕਾਰ ਦਰੱਖਤ ਨਾਲ ਟਕਰਾਈ

ਸੜਕ ਹਾਦਸੇ ਵਿੱਚ ਚਾਰ ਨੌਜਵਾਨ ਹਲਾਕ

ਬਟਾਲਾ ਨੇਡ਼ੇ ਹਾਦਸਾਗ੍ਰਸਤ ਹੋੲੀ ਕਾਰ।

ਹਰਜੀਤ ਸਿੰਘ ਪਰਮਾਰ/ਦਲਬੀਰ ਸੱਖੋਵਾਲੀਆ
ਬਟਾਲਾ/ਡੇਰਾ ਬਾਬਾ ਨਾਨਕ, 2 ਜੂਨ

ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਢਿੱਲਵਾਂ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਗਾਜ਼ੀਨੰਗਲ ਦੀ ਭੈਣ ਦਾ 3 ਜੂਨ ਨੂੰ ਵਿਆਹ ਹੈ। ਜਸ਼ਨਪ੍ਰੀਤ ਸਿੰਘ ਆਪਣੇ ਰਿਸ਼ਤੇਦਾਰਾਂ ਅਰਸ਼ਦੀਪ ਸਿੰਘ ਵਾਸੀ ਵੱਲ੍ਹਾ, ਲਵਪ੍ਰੀਤ ਸਿੰਘ ਵਾਸੀ ਮਾਨ ਖਹਿਰਾ ਅਤੇ ਦਿਲਰਾਜ ਸਿੰਘ ਵਾਸੀ ਸ਼ਿਕਾਰ ਮਾਛੀਆਂ ਨਾਲ ਸੋਮਵਾਰ ਰਾਤ ਨੂੰ ਵਿਆਹ ਦੀ ਖਰੀਦਦਾਰੀ ਕਰਕੇ ਕਾਰ ਰਾਹੀਂ ਘਰ ਪਰਤ ਰਿਹਾ ਸੀ।

ਉਹ ਪਿੰਡ ਢਿਲਵਾਂ ਨੇੜੇ ਪੁੱਜੇ ਤਾਂ ਅੱਗੇ ਜਾ ਰਹੇ ਇੱਕ ਮੋਟਰਸਾਈਕਲ ਨੂੰ ਬਚਾਉਂਦਿਆਂ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਇੱਕ ਦਰੱਖਤ ਨਾਲ ਟਕਰਾਉਣ ਮਗਰੋਂ ਇੱਕ ਭੱਠੇ ਵਿੱਚ ਜਾ ਵੜੀ। ਹਾਦਸੇ ’ਚ ਜਸ਼ਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਦਿਲਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅਰਸ਼ਦੀਪ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ। ਚਾਰੋਂ ਨੌਜਵਾਨਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ।

ਹਾਦਸੇ ’ਚ ਪਤੀ-ਪਤਨੀ ਹਲਾਕ, ਬੱਚੀ ਜ਼ਖ਼ਮੀ

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਫਿਰੋਜ਼ਪੁਰ ਰੋਡ ’ਤੇ ਪੈਂਦੇ ਪਿੰਡ ਜੀਵਾਂ ਅਰਾਈ ਨੇੜੇ ਬੀਤੀ ਰਾਤ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਨਾਲ ਜਾ ਰਹੀ 4 ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਪੂਰਨ ਸਿੰਘ ਆਪਣੀ ਪਤਨੀ ਰੇਸ਼ਮਾ ਬਾਈ ਤੇ ਬੱਚੀ ਨਾਲ ਫਿਰੋਜ਼ਪੁਰ ਤੋਂ ਰਿਸ਼ਤੇਦਾਰਾਂ ਨੂੰ ਮਿਲ ਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਮਿਆਣੀ ’ਚ ਵਾਪਸ ਆ ਰਿਹਾ ਸੀ ਕਿ ਰਾਤ ਕਰੀਬ 9 ਵਜੇ ਪਿੰਡ ਜੀਵਾਂ ਅਰਾਈ ਨੇੜੇ ਇਕ ਕਾਰ ਨੇ ਊਨ੍ਹਾਂ ਨੂੰ ਟੱਕਰ ਮਾਰ ਦਿੱਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All