ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਹ ਹੈੱਡਮਾਸਟਰਾਂ ਦਾ ਚੌਥਾ ਵਫ਼ਦ ਅਹਿਮਦਾਬਾਦ ਰਵਾਨਾ

ਪੰਜਾਬ ਸਰਕਾਰ ਵੱਲੋਂ ਪੰਜਾਹ ਹੈੱਡਮਾਸਟਰਾਂ ਦੇ ਚੌਥੇ ਵਫਦ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ ਆਈ ਐੱਮ) ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ ਤਿੰਨ...
ਆਈ ਆਈ ਐੱਮ ਅਹਿਮਦਾਬਾਦ ਲਈ ਰਵਾਨਾ ਹੋਣ ਮੌਕੇ ਹੈੱਡਮਾਸਟਰ।
Advertisement

ਪੰਜਾਬ ਸਰਕਾਰ ਵੱਲੋਂ ਪੰਜਾਹ ਹੈੱਡਮਾਸਟਰਾਂ ਦੇ ਚੌਥੇ ਵਫਦ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ ਆਈ ਐੱਮ) ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ ਤਿੰਨ ਤੋਂ ਸੱਤ ਨਵੰਬਰ 2025 ਤੱਕ ਲੀਡਰਸ਼ਿਪ ਸਕਿੱਲਜ਼ ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ 15 ਤੋਂ 19 ਦਸੰਬਰ 2025 ਤੱਕ ਆਈ ਆਈ ਐੱਮ ਅਹਿਮਦਾਬਾਦ ਵਿੱਚ ਸਿਖਲਾਈ ਲਈ ਹੈੱਡਮਾਸਟਰਾਂ ਦਾ ਪੰਜਵਾਂ ਵਫ਼ਦ ਭੇਜਿਆ ਜਾਵੇਗਾ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫ਼ਸਰਾਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈ ਆਈ ਐੱਮ ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿੱਚ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ​​ਕੇਡਰ ਖੜ੍ਹਾ ਕਰ ਰਿਹਾ ਹੈ। ਅਧਿਆਪਨ ਦੇ ਹੁਨਰਾਂ ਨੂੰ ਨਿਖ਼ਾਰਨ ਦੀ ਇਹ ਵਿਸ਼ੇਸ਼ ਪਹਿਲ ਪੰਜਾਬ ਦੇ ਅਧਿਆਪਕਾਂ ਨੂੰ 21ਵੀਂ ਸਦੀ ਦੀਆਂ ਵਿਦਿਅਕ ਚੁਣੌਤੀਆਂ ਲਈ ਤਿਆਰ ਕਰੇਗੀ, ਜਿਸ ਨਾਲ ਸੂਬੇ ਦੇ ਹਰੇਕ ਵਿਦਿਆਰਥੀ ਲਈ ਰੌਸ਼ਨ ਭਵਿੱਖ ਦਾ ਰਾਹ ਪੱਧਰਾ ਹੋਵੇਗਾ।

Advertisement

Advertisement
Show comments