ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦੇਸ਼ ਭੇਜਣ ਦੇ ਨਾਮ ’ਤੇ 1.09 ਕਰੋੜ ਰੁਪਏ ਦੀ ਠੱਗੀ

ਥਾਣਾ ਸੈਕਟਰ-17 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਕੇਸ ਦਰਜ ਕੀਤਾ ਹੈ। ਇਹ ਕੇਸ ਅਰਸ਼ਦੀਪ ਸਿੰਘ ਵਾਸੀ ਮੁਹਾਲੀ ਤੇ 12 ਹੋਰਨਾਂ ਦੀ ਸ਼ਿਕਾਇਤ ’ਤੇ ਦੀਪਕ ਸ਼ਰਮਾ, ਪਵਨ ਕੁਮਾਰ, ਰਜਨੀਸ਼ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾਵਾਂ ਅਨੁਸਾਰ...
Advertisement

ਥਾਣਾ ਸੈਕਟਰ-17 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਕੇਸ ਦਰਜ ਕੀਤਾ ਹੈ। ਇਹ ਕੇਸ ਅਰਸ਼ਦੀਪ ਸਿੰਘ ਵਾਸੀ ਮੁਹਾਲੀ ਤੇ 12 ਹੋਰਨਾਂ ਦੀ ਸ਼ਿਕਾਇਤ ’ਤੇ ਦੀਪਕ ਸ਼ਰਮਾ, ਪਵਨ ਕੁਮਾਰ, ਰਜਨੀਸ਼ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾਵਾਂ ਅਨੁਸਾਰ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਮ 1.09 ਕਰੋੜ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਰੁਪਏ ਵਾਪਸ ਕੀਤੇ। ਥਾਣਾ ਸੈਕਟਰ-17 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਥਾਣੇ ਦੀ ਪੁਲੀਸ ਨੇ ਇਕ ਵੱਖਰੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਰਮੇਸ਼ ਸਿੰਘ ਵਾਸੀ ਚੰਡੀਗੜ੍ਹ ਦੀ ਸ਼ਿਕਾਇਤ ’ਤੇ ਕੁਲਜੀਤ ਸਿੰਘ ਰਾਣਾ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਦੋ ਲੱਖ ਰੁਪਏ ਲਏ।

Advertisement
Advertisement