ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਹਲੂਵਾਲੀਆ ਕਮੇਟੀ ਦੀ ਮੁੱਢਲੀ ਰਿਪੋਰਟ ਦੇ ਸੰਦਰਭ ਵਿਚ ਬੋਲਦਿਆਂ ਅੱਜ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੇ ਮਾਹਿਰਾਂ ਦੇ ਗਰੁੱਪ ਦੀ ਰਿਪੋਰਟ ਮੁੱਢਲੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਵੀ ਮਾਹਿਰ ਵੱਲੋਂ ਮੁਫ਼ਤ ਬਿਜਲੀ ਵਾਪਸ ਲੈਣ ਦੀ ਕੋਈ ਸਿਫਾਰਸ਼ ਨਹੀਂ ਮੰਨੇਗੀ।