ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਸੁਤੰਤਰਤਾ ਸੈਨਾਨੀਆਂ ਬਾਰੇ ਵਿਭਾਗ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਨਵੇਂ ਫ਼ੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਾਧਾਰਨ/ਏਸੀ ਬੱਸਾਂ ਵਿੱਚ ਮਿਲਣ ਵਾਲੀ ਮੁਫ਼ਤ ਸਫ਼ਰ ਸਹੂਲਤ ਦਾ ਦਾਇਰਾ ਵਧਾਉਂਦੇ ਹੋਏ ਮੁਫ਼ਤ ਸਫ਼ਰ ਸਹੂਲਤ ਵਿੱਚ ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਸਣੇ ਸੁਤੰਤਰਤਾ ਸੈਨਾਨੀਆਂ ਦੇ ਤੀਜੀ ਪੀੜ੍ਹੀ ਤੱਕ ਦੇ ਸਾਰੇ ਯੋਗ ਵਾਰਸਾਂ ਲੜਕਾ/ਲੜਕੀ, ਪੋਤਾ/ਪੋਤੀ, ਦੋਹਤਾ/ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।