ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਫਰਵਰੀ
ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਪ੍ਰੇਮ ਵਲਭ ਦਾ ਅੱਜ ਦੇਹਾਂਤ ਹੋ ਗਿਆ। ਉਹ 98 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ। ਇਸ ਮੌਕੇ ਸਮਾਜਿਕ ਜਥੇਬੰਦੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਨੇਹੀਆਂ ਤੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸ਼ੋਕ ਸਲਾਮੀ ਵੀ ਦਿੱਤੀ ਗਈ।
ਅੰਤਿਮ ਸੰਸਕਾਰ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਰੀਥ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।