ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ ਵਾਰ-ਵਾਰ ਆਉਂਦੇ ਹੜ੍ਹਾਂ ਦੀ ਜਾਂਚ ਹੋਵੇ: ਗੜਗੱਜ

 ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਕਾਰਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ ਵਿੱਚ ਇੱਕ-ਦੂਜੇ ਦਾ ਸਹਾਰਾ ਬਣਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵਾਰ-ਵਾਰ ਹੜ੍ਹ ਕਿਉਂ ਆ...
Advertisement
 ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਕਾਰਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ ਵਿੱਚ ਇੱਕ-ਦੂਜੇ ਦਾ ਸਹਾਰਾ ਬਣਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵਾਰ-ਵਾਰ ਹੜ੍ਹ ਕਿਉਂ ਆ ਰਹੇ ਹਨ, ਇਸ ਦੇ ਅਸਲ ਕਾਰਨ ਵੀ ਸਾਹਮਣੇ ਆਉਣੇ ਚਾਹੀਦੇ ਹਨ। ਇੱਕ ਵੀਡੀਓ ਸੁਨੇਹੇ ਰਾਹੀਂ ਜਥੇਦਾਰ ਨੇ ਆਖਿਆ ਕਿ ਹੜ੍ਹਾਂ ਕਾਰਨ ਪੰਜਾਬੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਾਲ 2023 ਵਿੱਚ ਆਏ ਹੜ੍ਹਾਂ ਨਾਲੋਂ ਵੀ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਕਿਰਪਾ ਸਦਕਾ ਇਹ ਔਖੀ ਘੜੀ ਲੰਘ ਜਾਵੇਗੀ। ਇਸ ਵੇਲੇ ਆਪਸੀ ਭਾਈਚਾਰਕ ਸਾਂਝ, ਮੁਹੱਬਤ ਅਤੇ ਇਕਜੁੱਟਤਾ ਬਣਾ ਕੇ ਰੱਖਣ ਦੀ ਲੋੜ ਹੈ। ਉਨ੍ਹਾਂ ਨੇ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਵੱਲ ਉਚੇਚਾ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। 

Advertisement
Advertisement
Show comments