ਝਗੜੇ ’ਚ ਦੋਸਤ ਦਾ ਕਤਲ
ਹੰਬੜਾ ਰੋਡ ’ਤੇ ਡੇਅਰੀ ਕੰਪਲੈਕਸ ਨੇੜੇ ਠੇਕੇ ਦੇ ਬਾਹਰ ਸ਼ਰਾਬ ਪੀ ਰਹੇ ਦੌਰਾਨ ਚਾਰ ਦੋਸਤਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਇੱਕ ਨੇ ਆਪਣੇ ਦੋਸਤ ਦੇ ਸਿਰ ਵਿੱਚ ਲੋਹੇ ਦੀ ਰਾਡ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ...
Advertisement
ਹੰਬੜਾ ਰੋਡ ’ਤੇ ਡੇਅਰੀ ਕੰਪਲੈਕਸ ਨੇੜੇ ਠੇਕੇ ਦੇ ਬਾਹਰ ਸ਼ਰਾਬ ਪੀ ਰਹੇ ਦੌਰਾਨ ਚਾਰ ਦੋਸਤਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਇੱਕ ਨੇ ਆਪਣੇ ਦੋਸਤ ਦੇ ਸਿਰ ਵਿੱਚ ਲੋਹੇ ਦੀ ਰਾਡ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿੰਕੂ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੀ ਏ ਯੂ ਥਾਣੇ ਦੀ ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।
Advertisement
Advertisement
