ਜਨਮ ਦਿਨ ਦੀ ਪਾਰਟੀ ਵਿੱਚ ਝਗੜੇ ਮਗਰੋਂ ਦੋਸਤ ਦਾ ਕਤਲ
ਸਥਾਨਕ ਸੈਕਟਰ-56 ਵਿੱਚ ਲੰਘੀ ਰਾਤ ਜਨਮ ਦਿਨ ਦੀ ਪਾਰਟੀ ਵਿੱਚ ਨੌਜਵਾਨਾਂ ਵਿੱਚ ਝਗੜਾ ਹੋ ਗਿਆ ਹੈ। ਇਸ ਦੌਰਾਨ ਦੋਸਤ ਨੇ ਹੀ ਆਪਣੇ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਸਥਾਨਕ ਸੈਕਟਰ-56 ਵਿੱਚ ਲੰਘੀ ਰਾਤ ਜਨਮ ਦਿਨ ਦੀ ਪਾਰਟੀ ਵਿੱਚ ਨੌਜਵਾਨਾਂ ਵਿੱਚ ਝਗੜਾ ਹੋ ਗਿਆ ਹੈ। ਇਸ ਦੌਰਾਨ ਦੋਸਤ ਨੇ ਹੀ ਆਪਣੇ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਜਾਂਚ ਵਿੱਢ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਸੈਕਟਰ-56 ਵਿੱਚ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ, ਜਿੱਥੇ ਵਿਸ਼ਾਲ ਅਤੇ ਸ਼ੁਭਮ ਨਾਮ ਦੇ ਨੌਜਵਾਨ ਆਏ ਸਨ। ਰਾਤ ਨੂੰ ਸ਼ਰਾਬ ਪੀਂਦੇ ਹੋਏ ਦੋਵਾਂ ਦਰਮਿਆਨ ਝਗੜਾ ਹੋ ਗਿਆ ਤਾਂ ਸ਼ੁਭਮ ਨੇ ਵਿਸ਼ਾਲ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਵਿਸ਼ਾਲ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-39 ਦੇ ਐਸ ਐਚ ਓ ਰਾਮ ਦਿਆਲ ਅਤੇ ਸੈਕਟਰ-56 ਚੌਕੀ ਦੇ ਇੰਚਾਰਜ ਕੁਲਦੀਪ ਕੁਮਾਰ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਥਾਣਾ ਸੈਕਟਰ-39 ਦੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਝਗੜੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀ ਨੇ ਕਿਹਾ ਕਿ ਘਟਨਾ ਵਾਲੀ ਥਾਂ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

