ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਉੱਡਤਾ ਪੰਜਾਬ’ ਤੋਂ ‘ਬਦਲਦਾ ਪੰਜਾਬ’ ਤੱਕ ਪੁੱਜੇ: ਚੀਮਾ

ਚਰਨਜੀਤ ਭੁੱਲਰ ਚੰਡੀਗੜ੍ਹ, 26 ਮਾਰਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੌਥਾ ਬਜਟ ਪੇਸ਼ ਕਰਨ ਮਗਰੋਂ ਕੀਤੀ ਪ੍ਰੈੱਸ ਕਾਨਫਰੰਸ ਮੌਕੇ ਕਿਹਾ ਕਿ ‘ਆਪ’ ਸਰਕਾਰ ‘ਉਡਤਾ ਪੰਜਾਬ’ ਨੂੰ ‘ਬਦਲਦਾ ਪੰਜਾਬ’ ਤੱਕ ਲਿਜਾਣ ’ਚ ਸਫ਼ਲ ਹੋਈ ਹੈ। ਅਕਾਲੀ ਤੇ ਕਾਂਗਰਸ ਦੇ ਪਿਛਲੇ...
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ। -ਫੋਟੋ: ਰਵੀ ਕੁਮਾਰ
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 26 ਮਾਰਚ

Advertisement

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੌਥਾ ਬਜਟ ਪੇਸ਼ ਕਰਨ ਮਗਰੋਂ ਕੀਤੀ ਪ੍ਰੈੱਸ ਕਾਨਫਰੰਸ ਮੌਕੇ ਕਿਹਾ ਕਿ ‘ਆਪ’ ਸਰਕਾਰ ‘ਉਡਤਾ ਪੰਜਾਬ’ ਨੂੰ ‘ਬਦਲਦਾ ਪੰਜਾਬ’ ਤੱਕ ਲਿਜਾਣ ’ਚ ਸਫ਼ਲ ਹੋਈ ਹੈ। ਅਕਾਲੀ ਤੇ ਕਾਂਗਰਸ ਦੇ ਪਿਛਲੇ ਸ਼ਾਸਨ ਕਾਲ ਦੌਰਾਨ ਨਸ਼ਿਆਂ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਨੇ ਸੂਬੇ ਨੂੰ ਢਾਹ ਲਾਈ ਜਦੋਂਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਪਾਇਆ ਹੈ। ਸ੍ਰੀ ਚੀਮਾ ਨੇ ਪੰਜਾਬ ਸਿਰ ਚੜ੍ਹ ਰਹੇ ਕਰਜ਼ੇ ਬਾਰੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨਾਲੋਂ ਉਹ ਸਿਰਫ਼ ਸੱਤ ਫ਼ੀਸਦੀ ਦਰ ’ਤੇ ਹੀ ਕਰਜ਼ਾ ਚੁੱਕ ਰਹੇ ਹਨ ਅਤੇ ਕਰਜ਼ੇ ਨੂੰ ਹੌਲੀ-ਹੌਲੀ ਘਟਾਉਣ ਲਈ ਕੰਮ ਕਰ ਰਹੇ ਹਨ।

ਸ੍ਰੀ ਚੀਮਾ ਨੇ ਬੀਮਾ ਸਕੀਮ ਦੇ ਹਸਪਤਾਲਾਂ ਦੇ ਬਕਾਏ ਕਲੀਅਰ ਹੋਣ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਬਜਟ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ। ਸੂਬੇ ਨੇ ਤਿੰਨ ਵਰ੍ਹਿਆਂ ਵਿੱਚ ਆਰਥਿਕ ਤਰੱਕੀ ਕੀਤੀ ਹੈ ਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ ਅਤੇ ਖ਼ਰਚੇ ਕਾਬੂ ਵਿੱਚ ਆਉਣ ਲੱਗੇ ਹਨ। ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਕਿਹਾ ਕਿ ‘ਚਿੱਟਾ’ ਸ਼ਬਦ ਅਕਾਲੀ-ਭਾਜਪਾ ਸਰਕਾਰ ਸਮੇਂ ਪਹਿਲੀ ਵਾਰ ਸੁਣਨ ਨੂੰ ਮਿਲਿਆ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਉਜਾੜੇ ਦੇ ਰਾਹ ’ਤੇ ਪਾਇਆ ਜਦੋਂਕਿ ਉਹ ‘ਵੱਸਦਾ ਪੰਜਾਬ’ ਬਣਾਉਣ ਲੱਗੇ ਹਨ। ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚੱਲ ਰਹੀ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਦਾ ‘ਗੁਣਗਾਣ’

ਵਿੱਤ ਮੰਤਰੀ ਨੇ ਕਿਸਾਨਾਂ ਨੂੰ ਖੇਤੀ ਲਈ 16-16 ਘੰਟੇ ਬਿਜਲੀ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਸਕੀਮ ਤਹਿਤ 45 ਲੱਖ ਤੋਂ ਵਧਾ ਕੇ ਹੁਣ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੇ ਤੱਥ ਪੇਸ਼ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਤਿੰਨ ਵਰ੍ਹਿਆਂ ਵਿੱਚ ਬਿਹਤਰ ‘ਪੂੰਜੀਗਤ ਖ਼ਰਚ’ ਕੀਤਾ ਹੈ ਅਤੇ ਮਾਲੀਆ ਪ੍ਰਾਪਤੀ ਕਿਤੇ ਜ਼ਿਆਦਾ ਚੰਗੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਯੁੱਧ ਛੇੜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ ਹੁਣ ਤੱਕ 2,136 ਪੁਲੀਸ ਕੇਸ ਦਰਜ ਕੀਤੇ ਗਏ ਤੇ 3,816 ਨਸ਼ਾ ਤਸਕਰ ਫੜੇ ਗਏ ਹਨ। ਉਨ੍ਹਾਂ ਕਿਹਾ ਕਿ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਬਜਟ ਝੂਠੇ ਵਾਅਦਿਆਂ ਤੇ ਖੋਖਲੀਆਂ ਗਾਰੰਟੀਆਂ ਦੀ ਪੰਡ: ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਵੱਲੋਂ ਪੇਸ਼ ਬਜਟ ਨੂੰ ਝੂਠੇ ਵਾਅਦਿਆਂ ਤੇ ਖੋਖਲੀਆਂ ਗਾਰੰਟੀਆਂ ਦੀ ਪੰਡ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਹੋਰ ਵੀ ਮਾੜੀ ਹੁੰਦੀ ਜਾ ਰਹੀ ਹੈ ਪਰ ‘ਆਪ’ ਵੱਲੋਂ ਉਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਸ਼ਰਮਾ ਨੇ ਆਖਿਆ, ‘‘ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ ਹਾਲੇ ਤੱਕ ਪੂਰਾ ਨਹੀਂ ਹੋ ਸਕਿਆ ਹੈ। ਸੂਬੇ ਦੀ ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ, ਪਰ ਸੂਬਾ ਸਰਕਾਰ ਉਸ ਬਾਰੇ ਵੀ ਬੋਲਣ ਲਈ ਕੁਝ ਤਿਆਰ ਨਹੀਂ ਹੈ।’’
Advertisement
Show comments