ਪੱਤਰਕਾਰ ਕਤਲ ਕੇਸ ਵਿੱਚ ਭਗੌੜਾ ਕਾਬੂ
ਸੀਨੀਅਰ ਪੱਤਰਕਾਰ ਕੇ ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਦੇ ਦੋਹਰੇ ਕਤਲ ਮਾਮਲੇ ਵਿੱਚ ਭਗੌੜੇ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਹਾਲੀ ਪੁਲੀਸ ਅਨੁਸਾਰ ਮੁਲਜ਼ਮ ਗੌਰਵ ਕੁਮਾਰ, ਵਾਸੀ ਪਿੰਡ ਪਿੱਪਾਲਾ, ਜ਼ਿਲ੍ਹਾ ਬੁਲੰਦ ਸ਼ਹਿਰ (ਯੂ ਪੀ) ਨੋਇਡਾ ’ਚ ਆਪਣੀ ਪਛਾਣ...
Advertisement
ਸੀਨੀਅਰ ਪੱਤਰਕਾਰ ਕੇ ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਦੇ ਦੋਹਰੇ ਕਤਲ ਮਾਮਲੇ ਵਿੱਚ ਭਗੌੜੇ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਹਾਲੀ ਪੁਲੀਸ ਅਨੁਸਾਰ ਮੁਲਜ਼ਮ ਗੌਰਵ ਕੁਮਾਰ, ਵਾਸੀ ਪਿੰਡ ਪਿੱਪਾਲਾ, ਜ਼ਿਲ੍ਹਾ ਬੁਲੰਦ ਸ਼ਹਿਰ (ਯੂ ਪੀ) ਨੋਇਡਾ ’ਚ ਆਪਣੀ ਪਛਾਣ ਲੁਕਾ ਕੇ ਰਹਿ ਰਿਹਾ ਸੀ। ਮੁਲਜ਼ਮ ’ਤੇ ਥਾਣਾ ਮਟੌਰ, ਮੁਹਾਲੀ ਵਿੱਚ ਕਤਲ ਦਾ ਕੇਸ ਦਰਜ ਹੈ। ਉਸ ’ਤੇ 22-23 ਸਤੰਬਰ 2017 ਦੀ ਦਰਮਿਆਨੀ ਰਾਤ ਨੂੰ ਘਰ ਵਿੱਚ ਦਾਖਲ ਹੋ ਕੇ ਪੱਤਰਕਾਰ ਕਰਨਜੀਤ ਸਿੰਘ (ਕੇ ਜੇ ਸਿੰਘ) ਅਤੇ ਉਸ ਦੀ ਮਾਤਾ ਗੁਰਚਰਨ ਕੌਰ ਦਾ ਕਤਲ ਕਰਨ ਦਾ ਦੋਸ਼ ਸੀ। ਇਸ ਘਟਨਾ ਤੋਂ ਬਾਅਦ ਉਹ ਫਰਾਰ ਸੀ ਅਤੇ ਅਦਾਲਤ ਨੇ ਸਾਲ 2022 ਵਿੱਚ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

