ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ : The Tribune India

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

ਫਰੀਦਕੋਟ ’ਚ ਟਿੱਲਾ ਬਾਬਾ ਸ਼ੇਖ ਫਰੀਦ ’ਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਪੀਟੀਆਈ

ਜਸਵੰਤ ਜੱਸ

ਫ਼ਰੀਦਕੋਟ, 24 ਸਤੰਬਰ

ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਸ਼ੈਸਨ ਕਾਰਨ ਸਰਕਾਰ ਤੇ ਰਾਜਪਾਲ ਦਰਮਿਆਨ ਵਧੀ ਖਿੱਚੋਤਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਅਨਾਜ ਮੰਡੀ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਪੂਰੀ ਹਮਾਇਤ ਹਾਸਲ ਹੈ ਅਤੇ ਉਹ ਲੋਕਾਂ ਦੇ ਸਹਿਯੋਗ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ। ਉਹ ਇੱਥੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਲੱਗੇ ਦਸ ਰੋਜ਼ਾ ਕਰਾਫਟ ਮੇਲੇ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ ਜਿੱਥੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ। ਇਸ ਤੋਂ ਪਹਿਲਾਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਫ਼ਰੀਦਕੋਟ ਪੁੱਜਣ ’ਤੇ ਜੀ ਆਇਆਂ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਕੁਝ ਮੁਲਾਜ਼ਮ ਪੱਕੇ ਕੀਤੇ ਗਏ ਹਨ ਪਰ ਸਰਕਾਰ 28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਜਾ ਰਹੀ ਹੈ, ਜਿਸ ਸਬੰਧੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਅਤੇ ਮੁਗਲਾਂ ਨੂੰ ਵੀ ਮਾਤ ਪਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਲੀ ਹੋਏ ਖ਼ਜ਼ਾਨੇ ਨੂੰ ਪੈਰਾਂ-ਸਿਰ ਕਰਨ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਰਾਫਟ ਮੇਲੇ ਵਿਚ ਦੁਕਾਨਦਾਰਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਦੇਸ਼ ਭਰ ਦੇ ਕਲਾ ਪ੍ਰੇਮੀਆਂ ਨੂੰ ਸੂਬੇ ਵਿਚ ਆਉਣ ਦਾ ਸੱਦਾ ਦਿੱਤਾ ਜਾਵੇਗਾ ਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਕਰਾਫਟ ਮੇਲੇ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨੇੜ ਭਵਿੱਖ ਵਿੱਚ ਹੋਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਜਾਵੇਗਾ ਤੇ ਇਸ ਲਈ ਮੁੱਢਲੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੂੰ ਬਹੁਤ ਜਲਦ ਨਵਾਂ ਵਾਈਸ ਚਾਂਸਲਰ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਵਿਰੋਧੀ ਧਿਰ ਦੇ ਆਗੂਆਂ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ‘ਝੂਠੇ’ ਕਰਾਰ ਦਿੱਤਾ ਤੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ’ਚ ਨੁਕਸ ਕੱਢਣ ਦੀ ਆਦਤ ਤੋਂ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬਾ ਸਰਕਾਰ ਵੱਲੋਂ ਲੋਕ ਹਿੱਤ ’ਚ ਲਏ ਗਏ ਕਈ ਫ਼ੈਸਲਿਆਂ ਦੀ ਆਲੋਚਨਾ ਕਰਨ ਤੋਂ ਬਿਨਾਂ ਕੋਈ ਕੰਮ ਨਹੀਂ ਹੈ ਪਰ ਸੂਬਾ ਸਰਕਾਰ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਜਾਰੀ ਰੱਖੇਗੀ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਫ਼ਰੀਦਕੋਟ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਮਾਲਵੇ ਦੇ ਅੱਧੀ ਦਰਜਨ ਵਿਧਾਇਕ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿੱਚ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੁੰਦੇ ਹੋਏ। -ਫੋਟੋ: ਜੱਸ

ਪੁਰੋਹਿਤ ਦੇ ਜਵਾਬ ਮਗਰੋਂ ਸਰਕਾਰ ਨੇ ਦਿੱਤੀ ਵਿਧਾਨਕ ਕੰਮ ਦੀ ਜਾਣਕਾਰੀ

ਚੰਡੀਗੜ੍ਹ (ਦਵਿੰਦਰ ਪਾਲ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਪ੍ਰਵਾਨਗੀ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਵਿਧਾਨਕ ਧਾਰਾਵਾਂ ਦਾ ਹਵਾਲਾ ਦਿੰਦਿਆਂ ਸੈਸ਼ਨ ਦੇ ਵਿਧਾਨਕ ਕੰਮ ਬਾਰੇ ਮੰਗੀ ਜਾਣਕਾਰੀ ਨੂੰ ਜਾਇਜ਼ ਠਹਿਰਾਇਆ ਹੈ। ਇਸ ਮਗਰੋਂ ਦੇਰ ਸ਼ਾਮ ਨੂੰ ਸਰਕਾਰ ਨੇ ਰਾਜਪਾਲ ਨੂੰ ਸੈਸ਼ਨ ਦੇ ਵਿਧਾਨਕ ਕੰਮ ਦੀ ਜਾਣਕਾਰੀ ਦੇ ਦਿੱਤੀ। ਪੰਜਾਬ ਵਿਧਾਨ ਸਭਾ ਦੀ ਬਿਜ਼ਨਸ ਕਮੇਟੀ ਨੇ ਰਾਜਪਾਲ ਦੇ ਸਕੱਤਰ ਨੂੰ ਪੱਤਰ ਲਿਖ ਕੇ ਦੱਸਿਆ ਕਿ 27 ਸਤੰਬਰ ਨੂੰ ਸੱਦੇ ਜਾ ਰਹੇ ਸੈਸ਼ਨ ’ਚ ਜੀਐੱਸਟੀ, ਪਰਾਲੀ ਸਾੜਨ ਦੇ ਮਾਮਲੇ ਅਤੇ ਬਿਜਲੀ ਦੇ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਮੁੜ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਵਿਧਾਨ ਸਭਾ ’ਚ ਲੋਕਾਂ ਦੇ ਵਿਕਾਸ ਦੇ ਮੁੱਦਿਆਂ ਬਾਰੇ ਚਰਚਾ ਕੀਤੀ ਜਾ ਸਕੇ। 

ਇਸ ਤੋਂ ਪਹਿਲਾਂ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖਾਤਿਬ ਹੁੰਦਿਆਂ ਨਵੇਂ ਸਵਾਲ ਹੀ ਖੜ੍ਹੇ ਨਹੀਂ ਕੀਤੇ ਸਗੋਂ ਮਾਮਲੇ ਸਬੰਧੀ ਵਿਧਾਨਕ ਤੌਰ ’ਤੇ ਜਾਣਕਾਰੀ ਨਾ ਹੋਣ ਬਾਰੇ ਵੀ ਸਵਾਲ ਖੜ੍ਹੇ ਕੀਤੇ ਹਨ। ਸ੍ਰੀ ਪੁਰੋਹਿਤ ਨੇ ਕਿਹਾ,‘‘ਮੁੱਖ ਮੰਤਰੀ ਦੇ ਕਾਨੂੰਨੀ ਸਲਾਹਕਾਰ ਸਹੀ ਢੰਗ ਨਾਲ ਜਾਣਕਾਰੀ ਨਹੀਂ ਦੇ ਰਹੇ ਹਨ। ਅੱਜ ਮੀਡੀਆ ਵਿੱਚ ਤੁਹਾਡੇ ਬਿਆਨ ਪੜ੍ਹ ਕੇ ਮੈਨੂੰ ਲੱਗਦਾ ਹੈ ਕਿ ਸ਼ਾਇਦ ਤੁਸੀਂ ਮੇਰੇ ਨਾਲ ‘ਬਹੁਤ ਜ਼ਿਆਦਾ’ ਨਾਰਾਜ਼ ਹੋ।’’ ਸੰਵਿਧਾਨਕ ਧਾਰਾਵਾਂ ਦਾ ਹਵਾਲਾ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 167 ਅਤੇ 168 ਦੇ ਉਪਬੰਧਾਂ ਨੂੰ ਪੜ੍ਹ ਕੇ ਸ਼ਾਇਦ ਮੇਰੇ ਬਾਰੇ ਤੁਹਾਡੀ ਰਾਏ ਜ਼ਰੂਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਾਵਾਂ ਵਿੱਚ ਰਾਜਪਾਲ ਅਤੇ ਸਰਕਾਰ ਦੇ ਕਰਤੱਵਾਂ ਤੇ ਫਰਜ਼ਾਂ ਬਾਰੇ ਸਪੱਸ਼ਟ ਕੀਤਾ ਗਿਆ ਹੈ। ‘ਧਾਰਾ 167 ਅਨੁਸਾਰ, ਰਾਜਪਾਲ ਆਦਿ ਨੂੰ ਜਾਣਕਾਰੀ ਦੇਣ ਦੇ ਸਬੰਧ ਵਿੱਚ ਮੁੱਖ ਮੰਤਰੀ ਦੇ ਕਰਤੱਵ-ਇਹ ਹਰੇਕ ਰਾਜ ਦੇ ਮੁੱਖ ਮੰਤਰੀ ਦਾ ਫਰਜ਼ ਹੋਵੇਗਾ: (ਏ)  ਰਾਜ ਦੇ ਰਾਜਪਾਲ ਰਾਜ ਦੇ ਮਾਮਲਿਆਂ ਦੇ ਪ੍ਰਸ਼ਾਸਨ ਨਾਲ ਸਬੰਧਤ ਮੰਤਰੀ ਪ੍ਰੀਸ਼ਦ ਦੇ ਸਾਰੇ ਫੈਸਲੇ ਅਤੇ ਕਾਨੂੰਨ ਬਣਾਉਣ ਲਈ ਪ੍ਰਸਤਾਵ, (ਬੀ) ਰਾਜ ਦੇ ਮਾਮਲਿਆਂ ਦੇ ਪ੍ਰਸ਼ਾਸਨ ਅਤੇ ਰਾਜਪਾਲ ਦੁਆਰਾ ਮੰਗੇ ਜਾਣ ਵਾਲੇ ਕਾਨੂੰਨ ਦੇ ਪ੍ਰਸਤਾਵਾਂ ਨਾਲ ਸਬੰਧਤ ਅਜਿਹੀ ਜਾਣਕਾਰੀ ਪ੍ਰਦਾਨ ਕਰਨਾ ਅਤੇ (ਸੀ) ਜੇਕਰ ਰਾਜਪਾਲ ਇਸ ਤਰ੍ਹਾਂ ਚਾਹੁੰਦਾ ਹੈ, ਤਾਂ ਕੋਈ ਵੀ ਅਜਿਹਾ ਮਾਮਲਾ ਮੰਤਰੀ ਮੰਡਲ ਦੇ ਵਿਚਾਰ ਲਈ ਪੇਸ਼ ਕਰਨਾ ਚਾਹੀਦਾ ਹੈ ਜਿਸ ’ਤੇ ਮੰਤਰੀ ਦੁਆਰਾ ਫੈਸਲਾ ਲਿਆ ਗਿਆ ਹੈ ਪਰ ਮੰਤਰੀ ਮੰਡਲ ਦੁਆਰਾ ਵਿਚਾਰ ਨਹੀਂ ਕੀਤਾ ਗਿਆ ਹੈ।’ ਧਾਰਾ 168 ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ,“ਰਾਜਾਂ ਵਿੱਚ ਵਿਧਾਨ ਸਭਾਵਾਂ ਦਾ ਸੰਵਿਧਾਨ-(1) ਹਰੇਕ ਰਾਜ ਲਈ ਇੱਕ ਵਿਧਾਨ ਸਭਾ ਹੋਵੇਗੀ ਜਿਸ ਵਿੱਚ ਰਾਜਪਾਲ ਸ਼ਾਮਲ ਹੋਵੇਗਾ ਅਤੇ ਰਾਜਾਂ ਵਿੱਚ ਦੋ ਸਦਨ।’’ ਜ਼ਿਕਰਯੋਗ ਹੈ ਕਿ ਰਾਜਪਾਲ ਨੇ ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਉਸ ਟਵੀਟ ਦਾ ਹਵਾਲਾ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਰਾਜਪਾਲ/ਰਾਸ਼ਟਰਪਤੀ ਦੀ ਸਹਿਮਤੀ ਇੱਕ ਰਸਮ ਹੈ। 

ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਨੇ ਰਾਜਪਾਲ: ‘ਆਪ’

ਚੰਡੀਗੜ੍ਹ (ਟਨਸ): ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੇ ਵਿਧਾਨਕ ਕੰਮਾਂ ਦੀ ਜਾਣਕਾਰੀ ਮੰਗੇ ਜਾਣ ’ਤੇ ‘ਆਪ’ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਘੇਰੇ ’ਚ ਲਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜਪਾਲ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਵਿੱਚ ‘ਆਪਰੇਸ਼ਨ ਲੋਟਸ’ ਨੂੰ ਕਾਮਯਾਬ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ ਹੈ। ‘ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਅਤੇ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ ’ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।’ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਉੱਥੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਹਨ ਅਤੇ ਆਪਣਾ ਰਾਜਨੀਤਿਕ ਏਜੰਡਾ ਲਾਗੂ ਕਰਨ ਦੀ ਕੋਸ਼ਿਸ਼ ’ਚ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All