Advertisement
ਇਥੋਂ ਥੋੜ੍ਹੀ ਦੂਰ ਕਸਬਾ ਖਾਲੜਾ ਦੇ ਨੌਜਵਾਨ ਦੀਪਕਰਨ ਸਿੰਘ, ਜਿਸ ਦੀ ਕੁਝ ਦਿਨ ਪਹਿਲਾਂ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਜਾਨ ਚਲੀ ਗਈ ਸੀ, ਦੀ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ। ਪਿਤਾ ਕੁਲਦੀਪ ਸਿੰਘ ਨੇ ਪੁੱਤਰ ਦੀ ਚਿਤਾ ਨੂੰ ਅਗਨ ਭੇਟ ਕੀਤਾ। ਦੀਪਕਰਨ ਦੀ ਮੌਤ ਨਾਲ ਜਿੱਥੇ ਪਰਿਵਾਰ ਸਦਮੇ ਵਿੱਚ ਹੈ, ਉੱਥੇ ਹੀ ਇਲਾਕੇ ਵਿੱਚ ਵੀ ਸੋਗ ਹੈ। ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਅਤੇ ਚਾਚਾ ਗੁਰਜੀਤ ਸਿੰਘ ਨੇ ਦੱਸਿਆ ਕਿ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਸੀ। ਦੀਪਕਰਨ ਕਰੀਬ ਛੇ ਸਾਲ ਪਹਿਲਾਂ ਅਮਰੀਕਾ ਗਿਆ ਸੀ। 21 ਜਨਵਰੀ ਨੂੰ ਗੱਡੀ ਵਿੱਚ ਸਵਾਰ ਹੋ ਕੇ ਕੰਮ ‘ਤੇ ਜਾਂਦੇ ਸਮੇਂ ਹਾਦਸਾ ਹੋ ਗਿਆ ਸੀ। ਪਿਤਾ ਨੇ ਦੱਸਿਆ ਕਿ ਉਸ ਨੇ ਜ਼ਮੀਨ ਵੇਚ ਕੇ ਤੇ ਰਿਸ਼ਤੇਦਾਰਾਂ ਤੋਂ ਪੈਸੇ ਫੜ ਕੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ। ਵਿਦੇਸ਼ ਵਿੱਚ ਡਾਕਟਰਾਂ ਨੇ ਦੀਪਕਰਨ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬ੍ਰੇਨ ਡੈੱਡ ਹੋਣ ਕਾਰਨ ਉਸ ਦੀ ਮੌਤ ਹੋ ਗਈ। ਦੀਪਕਰਨ ਸਿੰਘ ਦੇ ਪਰਿਵਾਰ ਵਿੱਚ ਛੋਟਾ ਭਰਾ ਤੇ ਮਾਤਾ-ਪਿਤਾ ਹਨ।
Advertisement
Advertisement
×

