ਰਾਮ ਗੋਪਾਲ ਰਾਏਕੋਟੀ
ਰਾਏਕੋਟ, 30 ਰਾਏਕੋਟ
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਰਹੂਮ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਤਲਵੰਡੀ (91) ਦਾ ਅੱਜ ਜੱਦੀ ਪਿੰਡ ਤਲਵੰਡੀ ਰਾਏ ਵਿੱਚ ਸਸਕਾਰ ਕਰ ਦਿੱਤਾ ਗਿਆ। ਬੀਤੇ ਦਿਨ ਚੰਡੀਗੜ੍ਹ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਬੇਟੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਐੱਸਜੀਪੀਸੀ ਮੈਂਬਰ ਜਗਜੀਤ ਸਿੰਘ ਤਲਵੰਡੀ ਨੇ ਚਿਖਾ ਨੂੰ ਅਗਨੀ ਦਿਖਾਈ। ਉਨ੍ਹਾਂ ਦੀ ਬੇਟੀ ਸੰਯੁਕਤ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਹਰਜੀਤ ਕੌਰ ਵੀ ਮੌਕੇ ’ਤੇ ਹਾਜ਼ਰ ਸੀ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸਾਬਕਾ ਸੰਸਦੀ ਸਕੱਤਰ ਅਤੇ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ, ਰਣਜੀਤ ਸਿੰਘ ਬ੍ਰਹਮਪਰਾ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਕਰਨੈਲ ਸਿੰਘ ਪੀਰ ਮੁਹੰਮਦ, ਮਹੇਸ਼ ਇੰਦਰ ਸਿੰਘ ਗਰੇਵਾਲ, ਕੈਪਟਨ ਸੰਦੀਪ ਸਿੰਘ ਸੰਧੂ, ਜਗਮੀਤ ਸਿੰਘ ਬਰਾੜ, ਅਮਰਜੀਤ ਸਿੰਘ ਚਾਵਲਾ, ਰਣਜੀਤ ਸਿੰਘ ਢਿੱਲੋਂ, ਪਰਮਰਾਜ ਸਿੰਘ ਉਮਰਾਨੰਗਲ, ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ, ਮਾਨ ਸਿੰਘ ਗਰਚਾ, ਐੱਸਜੀਪੀਸੀ ਮੈਂਬਰ ਹਰਪ੍ਰੀਤ ਸਿੰਘ, ਕੇਵਲ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਰੰਧਾਵਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਸਮੇਤ ਹੋਰ ਆਗੂਆਂ ਨੇ ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।