ਨਿਹਾਲ ਸਿੰਘ ਵਾਲਾ: ਆਪਣੀ ਜ਼ਿੰਦਗੀ ਦੇ 40 ਕੀਮਤੀ ਸਾਲ ਕਿਸਾਨ ਅੰਦੋਲਨ ਦੇ ਲੇਖੇ ਲਾਉਣ ਵਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪੁਰਾਣੇ ਆਗੂ ਤਰਲੋਕ ਸਿੰਘ ਹਿੰਮਤਪੁਰਾ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਯੂਨੀਅਨ ਦੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬੂਟਾ ਸਿੰਘ ਭਾਗੀਕੇ ਨੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਕਿਸਾਨੀ ਝੰਡਾ ਪਾ ਕੇ ਸਲਾਮੀ ਦਿੱਤੀ ਤੇ ਕਿਸਾਨ ਜਥੇਬੰਦੀ ਦੇ ਝੰਡੇ ਝੁਕਾ ਕੇ ਮਹਬਿੂਬ ਆਗੂ ਨੂੰ ਸਨਮਾਨ ਦਿੱਤਾ ਗਿਆ। ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਤਰਲੋਕ ਸਿੰਘ ਹਿੰਮਤਪੁਰਾ ਨੇ ਕਿਸਾਨ ਲਹਿਰ ਦੀ ਪ੍ਰਤੀਨਿਧਤਾ ਕਰਦਿਆਂ ਪੁਲੀਸ ਤੇ ਸਿਆਸੀ ਤਸ਼ੱਦਦ ਆਪਣੇ ਪਿੰਡੇ ’ਤੇ ਝੱਲੇ ਤੇ ਜੇਲ੍ਹਾਂ ਕੱਟੀਆਂ। -ਪੱਤਰ ਪ੍ਰੇਰਕ