ਪੱਤਰ ਪ੍ਰੇਰਕ
ਮਾਛੀਵਾੜਾ, 25 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਅਤੇ ਮਾਛੀਵਾੜਾ ਵਾਸੀ ਸਵਰਨ ਸਿੰਘ ਮਾਂਗਟ ਦੀ ਕੈਨੇਡਾ ’ਚ ਮੌਤ ਹੋ ਗਈ ਸੀ, ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਮਾਛੀਵਾੜਾ ਵਿਖੇ ਲਿਆਂਦੀ ਗਈ। ਅਢਿਆਣਾ ਰੋਡ ਦੇ ਵਾਸੀ ਸਵਰਨ ਸਿੰਘ ਮਾਂਗਟ ਕਰੀਬ ਚਾਰ ਮਹੀਨੇ ਪਹਿਲਾਂ ਕੈਨੇਡਾ ਦੇ ਵੈਸਟਰੀਜ਼ ਐਬੌਟਸਫੋਰਡ ਵਿਚ ਆਪਣੇ ਪੁੱਤਰ ਨੂੰ ਮਿਲਣ ਲਈ ਗਏ ਸਨ ਪਰ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਸਵਰਨ ਸਿੰਘ ਮਾਂਗਟ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨਾਲ ਸਬੰਧ ਰੱਖਦੇ ਸਨ ਅਤੇ ਉਨ੍ਹਾਂ ਕਿਸਾਨ ਅੰਦੋਲਨ ਸੰਘਰਸ਼ ਵਿਚ ਵੀ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਦਾ ਸਸਕਾਰ ਭਲਕੇ ਸਥਾਨਕ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।