ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਮਈ
ਬੀਤੇ ਦਿਨ ਫ਼ੌਤ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਬਰਾੜ ਫੱਤਣਵਾਲਾ ਦਾ ਅੱਜ ਪਿੰਡ ਫੱਤਣਵਾਲਾ ਵਿੱਚ ਸਸਕਾਰ ਕਰ ਦਿੱਤਾ ਗਿਆ। ਚਿਖਾ ਨੂੰ ਅਗਨੀ ਮਨਪ੍ਰੀਤ ਬਾਦਲ ਅਤੇ ਗੁਰਰਾਜ ਸਿੰਘ ਦੇ ਪੁੱਤਰਾਂ ਮਨਜੀਤ ਸਿੰਘ ਤੇ ਜਗਜੀਤ ਸਿੰਘ ਨੇ ਦਿਖਾਈ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਰਾਜਨੀਤਕ ਆਗੂਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਗੁਰਰਾਜ ਸਿੰਘ ਦੇ ਪਿਤਾ ਹਰਚੰਦ ਸਿੰਘ ਫੱਤਣਵਾਲਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਰਹਿ ਚੁੱਕੇ ਹਨ।