ਇਕਬਾਲ ਸਿੰਘ ਸ਼ਾਂਤ
ਲੰਬੀ, 24 ਮਾਰਚ
ਸੂਬੇ ਦੇ ਸਾਬਕਾ ਰਾਜ ਮੰਤਰੀ ਗੁਰਨਾਮ ਸਿੰਘ ਦਾ ਅੱਜ ਲੰਬੀ ਬਲਾਕ ਦੇ ਪਿੰਡ ਅਬੁਲ ਖੁਰਾਣਾ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਦੌਰਾਨ ਗੁਰਨਾਮ ਸਿੰਘ ਦੇ ਪੁੱਤਰ ਹਰਦੀਪ ਸਿੰਘ, ਹਰਜੀਤ ਸਿੰਘ ਅਤੇ ਜਗਪਾਲ ਸਿੰਘ ਨੇ ਚਿਖਾ ਨੂੰ ਅਗਨੀ ਦਿਖਾਈ। ਪੰਜਾਬ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਵਿਧਾਇਕ ਨੱਥੂ ਰਾਮ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦਾਸ ਗਿਰਧਰ ਸਮੇਤ ਵੱਖ-ਵੱਖ ਸਿਆਸੀ ਆਗੂ, ਰਿਸ਼ਤੇਦਾਰ ਅਤੇ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ।