ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਭਗੜਾਣਾ ਦੇ ਵਸਨੀਕ ਆਜ਼ਾਦੀ ਘੁਲਾਟੀਏ ਸੁਖਦੇਵ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਵਿੱਚ ਕੀਤਾ ਗਿਆ। ਪੁਲੀਸ ਦੀ ਟੁਕੜੀ ਵੱਲੋਂ ਸਲਾਮੀ ਦੇ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੁਖਦੇਵ ਸਿੰਘ ਲੰਘੇ ਦਿਨ ਚਲਾਣਾ ਕਰ ਗਏ ਸਨ। ਸਸਕਾਰ ਮੌਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਵੱਲੋਂ ਸਨਮਾਨ ਚਿੰਨ੍ਹ ਵੀ ਭੇਜਿਆ ਗਿਆ ਅਤੇ ਐੱਸ.ਐੱਚ.ਓ. ਸੁਖਦੇਵ ਸਿੰਘ, ਸੰਯੁਕਤ ਸਮਾਜ ਮੋਰਚੇ ਦੇ ਸਰਬਜੀਤ ਸਿੰਘ ਮੱਖਣ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਈਮਾਨ ਸਿੰਘ ਮਾਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ