ਇਕਬਾਲ ਸਿੰਘ ਸ਼ਾਂਤ
ਲੰਬੀ, 8 ਅਗਸਤ
ਯੂਥ ਅਕਾਲੀ ਦਲ ਦੇ ਆਗੂ ਵਿਕਰਮਜੀਤ ਸਿੰਘ ‘ਵਿੱਕੀ ਮਿੱਡੂਖੇੜਾ’ ਦਾ ਅੰਤਿਮ ਸਸਕਾਰ ਅੱਜ ਪਿੰਡ ਮਿੱਡੂਖੇੜਾ ਵਿੱਚ ਕਰ ਦਿੱਤਾ ਗਿਆ ਹੈ। ਬੀਤੇ ਦਿਨ ਮੁਹਾਲੀ ’ਚ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਅੰਤਮ ਸਸਕਾਰ ਮੌਕੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਖੇਤਰ ਵਾਸੀਆਂ ਨੇ ਉਸ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਸ ਦੇ ਪਿਤਾ (ਸਾਬਕਾ ਸਰਪੰਚ) ਗੁਰਦਿਆਲ ਸਿੰਘ, ਮਾਤਾ ਸੁਰਿੰਦਰ ਕੌਰ, ਵੱਡਾ ਭਰਾ ਅਜੈਪਾਲ ਅਤੇ ਪਤਨੀ ਹਰਕੀਰਤ ਕੌਰ ਵਿਰਲਾਪ ਕਰ ਰਹੇ ਸਨ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਨੇ ਵਿੱਕੀ ਮਿੱਡੂਖੇੜਾ ਦੀ ਹੱਤਿਆ ਬਾਰੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਵਿੱਕੀ ਦੇ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਵੱਡਾ ਘਾਟਾ ਪਿਆ ਹੈ।