ਪੱਤਰ ਪ੍ਰੇਰਕ
ਬਠਿੰਡਾ, 19 ਜੁਲਾਈ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੇਂਦਰੀ ਸੜਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਬਠਿੰਡਾ ਦੇ ਲੋਕਾਂ ਦੀਆਂ ਸਮੱਸਿਆਵਾਂ ਰੱਖੀਆਂ ਅਤੇ ਇਨ੍ਹਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਸ੍ਰੀ ਗਡਕਰੀ ਨੇ ਬਠਿੰਡਾ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਪੁਰੀ ਨੇ ਬੀਤੇ ਦਿਨੀਂ ਬਠਿੰਡਾ ਦਾ ਦੌਰਾ ਕੀਤਾ ਸੀ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਸਨ। ਹਰਦੀਪ ਪੁਰੀ ਨੇ ਸ੍ਰੀ ਗਡਕਰੀ ਨੂੰ ਇਹ ਵੀ ਦੱਸਿਆ ਕਿ ਬਰਨਾਲਾ ਬਾਈਪਾਸ ’ਤੇ ਪ੍ਰਸਤਾਵਿਤ ਓਵਰਬਰਿੱਜ ਦੇ ਡਿਜ਼ਾਈਨ ਨੂੰ ਰੇਤ ਨਾਲ ਭਰੇ ਪੁਲ ਤੋਂ ਪਿਲਰਡ ਐਲੀਵੇਟਿਡ ਬਰਿੱਜ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਪੁਲ ਹੇਠ ਥਾਂ ਲੋਕਾਂ ਦੀ ਵਰਤੋਂ ਲਈ ਉਪਲੱਬਧ ਕਰਵਾਈ ਜਾ ਸਕੇ।