ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਐਕਸਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਗਦ ਰਾਸ਼ੀ ਵਜੋਂ 2 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜੋ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ। ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ ’ਤੇ ਵਾਰਸਾਂ ਦੇ ਖਾਤਿਆਂ ਵਿੱਚ ਤੁਰੰਤ ਹੀ ਪਾਈ ਜਾਵੇਗੀ।