DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਵਿੱਚ 750 ਕਰੋੜ ਦਾ ਨਿਵੇਸ਼ ਕਰੇਗੀ ਗੰਗਾ ਐਕਰੋਵੂਲਜ਼ ਲਿਮਟਿਡ

ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਨੂੰ ਮਿਲੇਗਾ ਹੁਲਾਰਾ; 1500 ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ ਪੰਜਾਬ ਵਿੱਚ 750 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕਰ ਰਹੀ ਹੈ। ਇਹ ਨਿਵੇਸ਼ ਮੁੱਖ ਤੌਰ ’ਤੇ ਊਨੀ ਅਤੇ ਫੈਂਸੀ ਧਾਗੇ ਦਾ ਕਾਰੋਬਾਰ ਵਧਾਉਣ ਲਈ ਕੀਤਾ ਜਾਵੇਗਾ। ਸ੍ਰੀ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ ਇਸ ਵੇਲੇ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਕੰਪਨੀ ਨੇ ਪਿਛਲੇ 4-5 ਸਾਲਾਂ ਵਿੱਚ 3000 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਹੁਣ ਇਸ ਨਵੇਂ ਨਿਵੇਸ਼ ਨਾਲ 1500 ਤੋਂ ਵੱਧ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਿਵੇਸ਼ ਦਾ ਅਹਿਮ ਪਹਿਲੂ ਇਹ ਹੈ ਕਿ ਕੰਪਨੀ 53 ਕਰੋੜ ਰੁਪਏ ਪਰਾਲੀ ਆਧਾਰਿਤ ਬਾਇਲਰ ਅਤੇ ਟਰਬਾਈਨ ਲਈ ਖਰਚੇਗੀ। ਇਸ ਨਾਲ ਸਾਲਾਨਾ ਤਕਰੀਬਨ 1,20,000 ਟਨ ਪਰਾਲੀ ਦੀ ਖਪਤ ਹੋਵੇਗੀ, ਜਿਸ ਨਾਲ 20 ਤੋਂ 25 ਕਿਲੋਮੀਟਰ ਦੇ ਦਾਇਰੇ ਵਿੱਚ ਖੇਤਾਂ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਵਿੱਚ ਮਦਦ ਮਿਲੇਗੀ। ਗੰਗਾ ਐਕਰੋਵੂਲਜ਼ ਲਿਮਟਿਡ ਦੇ ਪ੍ਰਧਾਨ ਅਮਿਤ ਥਾਪਰ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਬੁਣਾਈ, ਕਾਰਪੇਟ ਅਤੇ ਤਕਨੀਕੀ ਟੈਕਸਟਾਈਲ ਲਈ ਵੱਖ-ਵੱਖ ਕਿਸਮਾਂ ਦੇ ਧਾਗੇ ਤਿਆਰ ਕੀਤੇ ਜਾਣਗੇ। ਇਹ ਕਦਮ ਉੱਚ-ਮੁੱਲ ਵਾਲੇ ਟੈਕਸਟਾਈਲ ਨਿਰਮਾਣ ਅਤੇ ਨਿਰਯਾਤ ਵਿੱਚ ਪੰਜਾਬ ਦੀ ਸਥਿਤੀ ਹੋਰ ਮਜ਼ਬੂਤ ਕਰੇਗਾ ਅਤੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦਾ ਰਾਹ ਪੱਧਰਾ ਕਰੇਗਾ।

Advertisement
Advertisement
×