DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gangster Killed in Encounter: ਬਿਆਸ ਦਰਿਆ ਕੰਢੇ ਪੁਲੀਸ ਨਾਲ ਮੁਕਾਬਲੇ ’ਚ ਇਕ ਗੈਂਗਸਟਰ ਹਲਾਕ

ਪਿੰਡ ਸਠਿਆਲਾ ਦੇ ਸਾਬਕਾ ਸਰਪੰਚ ਤੇ ਆੜ੍ਹਤੀਏ ਗੁਰਦੀਪ ਸਿੰਘ ਉਰਫ਼ ਗੋਰਾ ਕਤਲ ਮਾਮਲੇ ਵਿਚ ਬਰਾਮਦਗੀ ਲਈ ਦਰਿਆ ਕੰਢੇ ਲਿਆਂਦੇ ਗਏ ਸਨ ਗੈਂਗਸਟਰ
  • fb
  • twitter
  • whatsapp
  • whatsapp
featured-img featured-img
ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ।
Advertisement

ਦਵਿੰਦਰ ਸਿੰਘ ਭੰਗੂ

ਰਈਆ, 30 ਅਕਤੂਬਰ

Advertisement

ਇਥੋਂ ਲਾਗੇ ਦਰਿਆ ਬਿਆਸ ਦੇ ਕੰਢੇ ਮੰਡ ਇਲਾਕੇ ਵਿੱਚ ਬੁੱਧਵਾਰ ਨੂੰ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਇਕ ਗੈਂਗਸਟਰ ਮਾਰਿਆ ਗਿਆ ਅਤੇ ਉਸ ਦਾ ਦੂਜਾ ਸਾਥੀ ਭੱਜਣ ਵਿਚ ਕਾਮਯਾਬ ਰਿਹਾ, ਜਿਸ ਦੀ ਤਲਾਸ਼ ਜਾਰੀ ਹੈ। ਮਾਰੇ ਗਏ ਗੈਂਗਸਟਰ ਦੀ ਪਛਾਣ ਲੰਡਾ ਗਰੁੱਪ ਦੇ ਗੁਰਸ਼ਰਨ ਸਿੰਘ ਹਰੀਕੇ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਕੁਝ ਦਿਨ ਪਹਿਲਾਂ ਪਿੰਡ ਸਠਿਆਲਾ ਦੇ ਸਾਬਕਾ ਸਰਪੰਚ ਅਤੇ ਆੜ੍ਹਤੀਏ ਗੁਰਦੀਪ ਸਿੰਘ ਉਰਫ਼ ਗੋਰਾ ਦੇ ਹੋਏ ਕਤਲ ਦੇ ਮਾਮਲੇ ਵਿਚ ਬਰਾਮਦਗੀ ਲਈ ਦਰਿਆ ਕੰਢੇ ਲਿਆਂਦਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਦੋਵੇਂ ਗੈਂਗਸਟਰ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਮਾਰ ਕੇ ਭੱਜ ਗਏ।

ਘਟਨਾ ਸਥਾਨ ’ਤੇ ਹਾਜ਼ਰ ਵੱਡੀ ਗਿਣਤੀ ਪੁਲੀਸ ਫੋਰਸ।
ਘਟਨਾ ਸਥਾਨ ’ਤੇ ਹਾਜ਼ਰ ਵੱਡੀ ਗਿਣਤੀ ਪੁਲੀਸ ਫੋਰਸ।

ਇਸ ’ਤੇ ਪੁਲੀਸ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇਕ ਗੈਂਗਸਟਰ ਮਾਰਿਆ ਗਿਆ। ਖ਼ਬਰ ਲਿਖੇ ਜਾਣ ਤੱਕ ਦਰਿਆ ਕੰਢੇ ਮੁਕਾਬਲਾ ਅਤੇ ਦੂਜੇ ਗੈਂਗਸਟਰ ਨੂੰ ਫੜਨ ਦੀ ਮੁਹਿੰਮ ਜਾਰੀ ਸੀ। ਡੀਆਈਜੀ - ਬਾਰਡਰ ਰੇਂਜ ਅੰਮ੍ਰਿਤਸਰ ਸਤਿੰਦਰ ਸਿੰਘ ਤੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਘਟਨਾ ਸਥਾਨ ਉਤੇ ਪੁੱਜੀ ਹੋਈ ਹੈ ਤੇ ਲਗਾਤਾਰ ਪੁਲੀਸ ਫੋਰਸ ਦੀਆਂ ਹੋਰ ਗੱਡੀਆਂ ਵੀ ਪੁੱਜ ਰਹੀਆਂ ਹਨ।

ਗ਼ੌਰਤਲਬ ਹੈ ਕਿ ਬੀਤੀ 23 ਅਕਤੂਬਰ ਨੂੰ ਬਾਅਦ ਦੁਪਹਿਰ ‌ਤਿੰਨ ਮੋਟਰ ਸਵਾਰ ਨੌਜਵਾਨਾਂ ਨੇ ਇਥੇ ਦਾਣਾ ਮੰਡੀ ਵਿਚ ਆੜ੍ਹਤ ਦੀ ਦੁਕਾਨ ’ਤੇ ਬੈਠੇ ਇਸ ਦੇ ਮਾਲਕ ਅਤੇ ਪਿੰਡ ਸਠਿਆਲਾ ਦੇ ਸਾਬਕਾ ਸਰਪੰਚ ਤੇ ਆੜ੍ਹਤੀਏ ਗੁਰਦੀਪ ਸਿੰਘ ਉਰਫ਼ ਗੋਰਾ (40 ਸਾਲ) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਨ੍ਹਾਂ ਦੋਵੇਂ ਗੈਂਗਸਟਰਾਂ ਨੂੰ ਇਸੇ ਮਾਮਲੇ ਵਿਚ ਇਥੇ ਲਿਆਂਦਾ ਗਿਆ ਸੀ।

Advertisement
×