ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਗੈਂਗਸਟਰ ਪੁਨੀਤ ਬੈਂਸ ਦੇ ਨਜ਼ਦੀਕੀ ਸਾਥੀ ਗੈਂਗਸਟਰ ਨਵੀਨ ਨੇਗੀ ਉਰਫ਼ ਨਕੁਲ ਨੇਗੀ ਨੂੰ ਕਮਿਸ਼ਨਰੇਟ ਪੁਲੀਸ ਨੇ ਅੱਜ ਨਾਜਾਇਜ਼ ਤੌਰ ’ਤੇ ਹਥਿਆਰ ਰੱਖਣ ਦੇ ਦੋਸ਼ ਹੇਠ ਪਿੰਡ ਝਾਂਡੇ ਦੇ ਇੱਕ ਫਾਰਮ ਹਾਊਸ ਤੋਂ ਕਾਬੂ ਕੀਤਾ ਹੈ। ਉਸ ਕੋਲੋਂ ਦੋ ਪਿਸਤੌਲ ਤੇ ਅੱਠ ਕਾਰਤੂਸ ਬਰਾਮਦ ਹੋਏ ਹਨ।