ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਅਪਰੈਲ
ਇਥੇ ਥਾਣਾ ਬਾਘਾਪੁਰਾਣਾ ਅਧੀਨ ਪਿੰਡ ਮਾੜੀ ਮੁਸਤਫ਼ਾ ਵਿੱਚ 1 ਅਪਰੈਲ ਨੂੰ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਨੌਜਵਾਨ ਹਰਜੀਤ ਸਿੰਘ ਉਰਫ਼ ਪਿੰਟਾਂ ਦੀ ਹੱਤਿਆ ਕਰਨ ਦੇ ਦੋਸ਼ ਹੇਠ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫ਼ਰੀਦਕੋਟ ਰੇਂਜ ਦੇ ਆਈਜੀ ਪਰਦੀਪ ਕੁਮਾਰ ਯਾਦਵ ਅਤੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਅੱਜ ਸ਼ਾਮ ਪ੍ਰੈਸ ਕਾਨਫਰੰਸ ਵਿੱਚ ਹੱਤਿਆ ਦਾ ਖੁਲਾਸਾ ਕਰਨਗੇ। ਹੱਤਿਆ ਦੋਸ਼ ਹੇਠ ਪੁਲੀਸ ਨੇ ਥਾਣਾ ਬੱਧਨੀ ਕਲਾਂ ਅਧੀਨ ਪਿੰਡ ਕੁੱਸਾ ਤੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਿੰਡ ਕੁੱਸਾ ਵਾਸੀ ਮੁਲਜ਼ਮਾਂ ਨੇ ਵਾਰਦਾਤ ਤੋਂ ਪਹਿਲਾਂ ਰੇਕੀ ਕੀਤੀ ਸੀ।