ਗੈਂਗਸਟਰ ਰਾਣਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਫਗਵਾੜਾ ਲਿਆਂਦਾ
ਜਸਬੀਰ ਸਿੰਘ ਚਾਨਾ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਆਗੂ ਦਲਜੀਤ ਰਾਜੂ ਦੇ ਘਰ 27 ਨਵੰਬਰ ਦੀ ਰਾਤ ਨੂੰ ਹੋਈ ਗੋਲੀਬਾਰੀ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਵੀਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਅੱਜ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
Advertisement
ਜਸਬੀਰ ਸਿੰਘ ਚਾਨਾ
ਪੁਲੀਸ ਨੇ ਆਮ ਆਦਮੀ ਪਾਰਟੀ ਦੇ ਆਗੂ ਦਲਜੀਤ ਰਾਜੂ ਦੇ ਘਰ 27 ਨਵੰਬਰ ਦੀ ਰਾਤ ਨੂੰ ਹੋਈ ਗੋਲੀਬਾਰੀ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਵੀਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਅੱਜ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਫਗਵਾੜਾ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਰਾਣਾ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਂਚ ਦੌਰਾਨ ਗੈਂਗਸਟਰ ਦੀ ਸ਼ੱਕੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਇਸ ਮਾਮਲੇ ਵਿੱਚ ਸ਼ਾਮਲ ਨਾਮਜ਼ਦ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਘਨਸ਼ਿਆਮ ਤਿਵਾੜੀ, ਉਸ ਦੀ ਮਾਤਾ ਨੀਰਜ ਕੁਮਾਰੀ ਤੇ ਭਰਾ ਦੀਪਕ ਤਿਵਾੜੀ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਨੂੰ ਮੁੜ ਦੋ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਤਿੰਨੇ ਮੁਲਜ਼ਮ ਸ਼ੂਟਰਾਂ ਨੂੰ ਪਨਾਹ ਦੇਣ ਤੇ ਵਿੱਤੀ ਸਹਾਇਤਾ ਮੁਹੱਈਆ ਕਰਾਉਣ ਵਿੱਚ ਸ਼ਾਮਲ ਸਨ।
Advertisement
Advertisement
