ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੈਂਗਸਟਰ ਵੱਲੋਂ ਬਿਕਰਮਜੀਤ ਬਰਾੜ ਨੂੰ ਜਾਨ ਤੋਂ ਮਾਰਨ ਦੀ ਧਮਕੀ

ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਅਤੇ ਡੇਰਾਬੱਸੀ ਦੇ ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ ਨੂੰ ਗੈਂਗਸਟਰਾਂ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਵੱਲੋਂ ਆਪਣੇ ਆਪ ਨੂੰ ਮਾਨ ਘਨਸ਼ਾਮਪੁਰੀਆ ਗਰੋਹ ਨਾਲ ਸਬੰਧਤ ਦੱਸਿਆ ਜਾ ਰਿਹਾ...
ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ।
Advertisement

ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਅਤੇ ਡੇਰਾਬੱਸੀ ਦੇ ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ ਨੂੰ ਗੈਂਗਸਟਰਾਂ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਵੱਲੋਂ ਆਪਣੇ ਆਪ ਨੂੰ ਮਾਨ ਘਨਸ਼ਾਮਪੁਰੀਆ ਗਰੋਹ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਗੈਂਗਸਟਰ ਨੇ ਇਹ ਧਮਕੀ ਸੋਸ਼ਲ ਮੀਡੀਆ ’ਤੇ ਪਾਏ ਵੀਡੀਓ ਰਾਹੀਂ ਦਿੱਤੀ ਹੈ। ਗੈਂਗਸਟਰ ਨੇ ਇਸ ਵੀਡੀਓ ਵਿੱਚ ਡੀ ਐੱਸ ਪੀ ਬਰਾੜ ਤੋਂ ਵਿੱਕੀ ਗੌਂਡਰ ਅਤੇ ਹੋਰਨਾਂ ਗੈਂਗਸਟਰਾਂ ਦੇ ਪੁਲੀਸ ਮੁਕਾਬਲੇ ਕਰਨ ਲਈ ਬਦਲਾ ਲੈਣ ਦੀ ਗੱਲ ਆਖੀ ਹੈ। ਉਸ ਨੇ ਕਿਹਾ ਹੈ ਕਿ ਉਹ ਛੇਤੀ ਹੀ ਆਪਣੇ ਭਰਾ ਵਿੱਕੀ ਗੌਂਡਰ ਦਾ ਬਦਲਾ ਲੈਣ ਲਈ ਪੰਜਾਬ ਆਵੇਗਾ। ਵੀਡੀਓ ਤੋਂ ਜਾਪ ਰਿਹਾ ਹੈ ਕਿ ਧਮਕੀ ਦੇਣ ਵਾਲਾ ਗੈਂਗਸਟਰ ਵਿਦੇਸ਼ ਵਿੱਚ ਬੈਠਾ ਹੈ। ਗੈਂਗਸਟਰ ਨੇ ਡੀ ਐੱਸ ਪੀ ’ਤੇ ਦੋਸ਼ ਲਾਇਆ ਗਿਆ ਕਿ ਉਨ੍ਹਾਂ ਵੱਲੋਂ ਕਈ ਗੈਂਗਸਟਰਾਂ ਦਾ ਝੂਠਾ ਮੁਕਾਬਲਾ ਕੀਤਾ ਗਿਆ ਹੈ। ਇਸ ਦਾ ਬਦਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਬਰਾੜ ਵੱਲੋਂ ਗੈਂਗਸਟਰ ਵਿੱਕੀ ਗੌਂਡਰ ਸਣੇ ਹੋਰਨਾਂ ਕਈ ਗੈਂਗਸਟਰਾਂ ਦਾ ਮੁਕਾਬਲਾ ਕੀਤਾ ਗਿਆ ਹੈ। ਇਸ ਕਾਰਨ ਉਹ ਹਮੇਸ਼ਾ ਸੁਰਖੀਆਂ ਵਿੱਚ ਅਤੇ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਰਹਿੰਦੇ ਹਨ।

ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ: ਬਰਾੜ

ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਵੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਦੇਖੀ ਹੈ। ਉਨ੍ਹਾਂ ਨੇ ਕਿਹਾ ਕਿ ਵੀਡੀਓ ਸਾਹਮਣੇ ਆਉਣ ਮਗਰੋਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਬਰਾੜ ਨੇ ਕਿਹਾ ਕਿ ਗੈਂਗਸਟਰ ਅਕਸਰ ਉਨ੍ਹਾਂ ਨੂੰ ਧਮਕੀਆਂ ਦਿੰਦੇ ਰਹਿੰਦੇ ਹਨ ਪਰ ਉਹ ਇਸ ਦੀ ਪ੍ਰਵਾਹ ਨਾ ਕਰਦੇ ਹੋਏ ਆਪਣਾ ਕੰਮ ਕਰਦੇ ਹਨ।

Advertisement

Advertisement
Show comments