ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੈਂਗਸਟਰ ਤੋਂ ਸਿਆਸਤਦਾਨ ਬਣਿਆ ਗੁਰਪ੍ਰੀਤ ਸੇਖੋਂ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ; ਸਮਰਥਕਾਂ ਵੱਲੋਂ ਹਾਈਵੇਅ ਜਾਮ

ਦੇਰ ਰਾਤ ਕੀਤੀ ਕਾਰਵਾਈ ਵਿੱਚ ਫ਼ਿਰੋਜ਼ਪੁਰ ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. (CrPC) ਦੀ ਧਾਰਾ 7/51 (ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੁਆਰਾ ਰੋਕਥਾਮੀ ਗ੍ਰਿਫ਼ਤਾਰੀ) ਤਹਿਤ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਕੁਲਗੜ੍ਹੀ...
Advertisement

ਦੇਰ ਰਾਤ ਕੀਤੀ ਕਾਰਵਾਈ ਵਿੱਚ ਫ਼ਿਰੋਜ਼ਪੁਰ ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. (CrPC) ਦੀ ਧਾਰਾ 7/51 (ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੁਆਰਾ ਰੋਕਥਾਮੀ ਗ੍ਰਿਫ਼ਤਾਰੀ) ਤਹਿਤ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਕੁਲਗੜ੍ਹੀ ਥਾਣੇ ਲੈਜਾਇਆ ਗਿਆ।

ਦੋ ਸਾਲ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸੇਖੋਂ ਨੇ ਅਪਰਾਧ ਦੀ ਦੁਨੀਆ ਛੱਡਣ ਦਾ ਫੈਸਲਾ ਕੀਤਾ ਅਤੇ ਆਪਣੇ ਇਲਾਕੇ ਵਿੱਚ ਸਮਾਜ ਸੇਵਾ ਵਿੱਚ ਲੱਗ ਗਿਆ। ਬਾਅਦ ਵਿੱਚ, ਸੇਖੋਂ ਨੇ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕੀਤਾ ਅਤੇ ਹੁਣ ਉਸਦੇ ਪਰਿਵਾਰ ਦੇ ਦੋ ਮੈਂਬਰ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਸਮਰਥਨ ਦਿੱਤਾ ਗਿਆ ਹੈ।

Advertisement

ਕੱਲ੍ਹ ਰਾਤ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਪਹਿਲਾਂ ਗੁਰਪ੍ਰੀਤ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿੱਚ ਉਸ ਨੇ ਪੁਲਿਸ ਦੀ ਕਾਰਵਾਈ ਦੇ ਕਿਆਸ ਲਾਏ ਸਨ ਅਤੇ ਦੋਸ਼ ਲਾਇਆ ਸੀ ਕਿ ਇਹ ਕਾਰਵਾਈ ਸੱਤਾਧਾਰੀ 'ਆਪ' ਸਰਕਾਰ ਦੇ ਦਬਾਅ ਹੇਠ ਕੀਤੀ ਜਾ ਰਹੀ ਹੈ। ਸੇਖੋਂ ਨੇ ਕਿਹਾ ਸੀ ਕਿ ਸਨੂੰ ਲੋਕਾਂ ਤੋਂ ਮਿਲ ਰਹੇ ਭਰਵੇਂ ਸਮਰਥਨ ਕਾਰਨ ਉਨ੍ਹਾਂ ਦੇ ਸਥਾਨਕ ਨੇਤਾ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਗ੍ਰਿਫਤਾਰੀ ਤੋਂ ਬਾਅਦ ਅੱਜ ਸਵੇਰੇ ਸੇਖੋਂ ਦੇ ਸੈਂਕੜੇ ਸਮਰਥਕ ਕੁਲਗੜ੍ਹੀ ਥਾਣੇ ਦੇ ਸਾਹਮਣੇ ਇਕੱਠੇ ਹੋਏ ਅਤੇ ਫ਼ਿਰੋਜ਼ਪੁਰ-ਲੁਧਿਆਣਾ ਰੋਡ (NH-5) ਨੂੰ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਅਤੇ 'ਆਪ' ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਸੇਖੋਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਧਰਨਾ ਨਹੀਂ ਚੁੱਕਿਆ ਜਾਵੇਗਾ।

ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਦੋਸ਼ ਲਾਇਆ ਕਿ ਇਹ ਅਰਾਜਕਤਾ ਦੀ ਹੱਦ ਹੈ ਕਿ 'ਆਪ' ਬਦਲਾਖੋਰੀ ਕਰਕੇ ਸੂਬੇ ਵਿੱਚ ਜਮਹੂਰੀ ਪ੍ਰਣਾਲੀ ਨੂੰ ਤਬਾਹ ਕਰ ਰਹੀ ਹੈ। ਜਿੰਦੂ ਨੇ ਕਿਹਾ, "ਹੁਣ ਇਹ ਸਪੱਸ਼ਟ ਹੈ ਕਿ ਸਥਾਨਕ 'ਆਪ' ਵਿਧਾਇਕ ਨੇ ਆਪਣੀ ਹਾਰ ਮੰਨ ਲਈ ਹੈ, ਜਿਸ ਕਾਰਨ ਉਸ ਨੇ ਨਿਰਾਸ਼ਾ ਵਿੱਚ ਇਹ ਕਦਮ ਚੁੱਕਿਆ ਹੈ।"

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਸ਼ਾਹ ਅਤੇ ਬਾਜ਼ੀਦਪੁਰ ਜ਼ੋਨਾਂ ਵਿੱਚ ਸੇਖੋਂ ਦੇ ਉਮੀਦਵਾਰਾਂ ਨੂੰ ਸਮਰਥਨ ਦੇ ਰਿਹਾ ਹੈ। ਸੇਖੋਂ ਦੀ ਟੀਮ ਦੇ ਮੈਂਬਰਾਂ ਵਿੱਚੋਂ ਇੱਕ ਐਡਵੋਕੇਟ ਅਰਸ਼ਦੀਪ ਸਿੰਘ ਨੇ ਕਿਹਾ, “ਸਾਨੂੰ ਇਨ੍ਹਾਂ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਵੋਟਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ 'ਆਪ' ਲੀਡਰਸ਼ਿਪ ਨੇ ਹੁਣ ਸਾਨੂੰ ਡਰਾਉਣ ਲਈ ਪੁਲੀਸ ਬਲ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ।”
 ਉਸਨੇ ਅੱਗੇ ਕਿਹਾ ਕਿ ਸਰਕਾਰੀ ਕਾਰਵਾਈਆਂ ਦੇ ਬਾਵਜੂਦ ਸੇਖੋਂ ਦੇ ਉਮੀਦਵਾਰ ਇਹ ਚੋਣਾਂ ਜਿੱਤਣਗੇ ਕਿਉਂਕਿ ਲੋਕਾਂ ਦਾ ਸਮਰਥਨ ਉਨ੍ਹਾਂ ਦੇ ਨਾਲ ਹੈ।

ਇਸ ਤੋਂ ਪਹਿਲਾਂ, ਸੇਖੋਂ ਨੇ ਵੀ ਆਪਣੇ ਇਰਾਦੇ ਸਾਫ਼ ਕਰ ਦਿੱਤੇ ਸਨ ਅਤੇ ਐਲਾਨ ਕੀਤਾ ਸੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗਾ। 'ਟ੍ਰਿਬਿਊਨ ਸਮੂਹ' ਨਾਲ ਗੱਲ ਕਰਦਿਆਂ ਉਸਨੇ ਕਿਹਾ ਸੀ ਕਿ ਉਹ ਆਪਣਾ ਅਤੀਤ ਭੁੱਲ ਚੁੱਕਾ ਹੈ ਅਤੇ ਹੁਣ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਵਧ ਰਿਹਾ ਹੈ।

ਸੰਪਰਕ ਕਰਨ 'ਤੇ, ਡੀ ਐੱਸ ਪੀ (ਦਿਹਾਤੀ) ਕਰਨ ਸ਼ਰਮਾ ਨੇ ਕਿਹਾ ਕਿ ਸੇਖੋਂ ਨੂੰ ਰੋਕਥਾਮ ਦੇ ਕਦਮਾਂ ਕਾਰਨ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ ਐੱਸ ਪੀ ਨੇ ਕਿਹਾ, "ਅੱਜ, ਉਸਨੂੰ ਅਗਲੀ ਕਾਰਵਾਈ ਲਈ ਐੱਸ.ਡੀ.ਐੱਮ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।"

ਪੁਲੀਸ ਦੇ ਭਰੋਸੇ ਤੋਂ ਬਾਅਦ ਕਿ ਕਿਸੇ ਨਾਲ ਕੋਈ ਬੇਇਨਸਾਫ਼ੀ ਨਹੀਂ ਕੀਤੀ ਜਾਵੇਗੀ, ਧਰਨਾ ਚੁੱਕ ਲਿਆ ਗਿਆ ਹੈ।

Advertisement
Show comments