ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੈਂਗਸਟਰ ਵਿੱਕੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੁਧਿਆਣਾ ਲਿਆਂਦਾ

ੁਲਜ਼ਮ ਖ਼ਿਲਾਫ਼ ਜਬਰਨ ਵਸੂਲੀ ਸਣੇ ਕਈ ਕੇਸ ਦਰਜ; ਜੇਲ੍ਹ ਵਿੱਚੋਂ ਧਮਕੀਆਂ ਦੇਣ ਦਾ ਦੋਸ਼
Advertisement

ਗਗਨਦੀਪ ਅਰੋੜਾ

ਇੱਥੋਂ ਦੇ ਵੱਡੇ ਕਾਰੋਬਾਰੀਆਂ ਨੂੰ ਫੋਨ ’ਤੇ ਧਮਕੀਆਂ ਦੇ ਕੇ ਫਿਰੌਤੀ ਮੰਗਣ ਸਣੇ ਕਈ ਵੱਡੇ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰ ਅਮਰੀਕ ਸਿੰਘ ਉਰਫ਼ ਵਿੱਕੀ ਮਰਾਡੋ ਨੂੰ ਪੁਲੀਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਇੱਥੇ ਲਿਆਂਦਾ ਹੈ।

Advertisement

ਸੀਆਈਏ ਟੀਮ ਨੇ ਮੁਲਜ਼ਮ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਪੁਲੀਸ ਰਿਮਾਂਡ ’ਤੇ ਲੈ ਲਿਆ ਗਿਆ ਹੈ। ਵਿੱਕੀ ਵਿਰੁੱਧ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਸ ਤੋਂ ਵੱਧ ਕੇਸ ਦਰਜ ਹਨ। ਮੁਲਜ਼ਮ ਵਿੱਕੀ ’ਤੇ ਕਤਲ ਦੀ ਕੋਸ਼ਿਸ਼, ਡਕੈਤੀ, ਲੁੱਟ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਕੇਸ ਦਰਜ ਹਨ। ਪੁਲੀਸ ਵੱਲੋਂ ਰਾਜਗੁਰੂ ਨਗਰ ਵਾਸੀ ਨੂੰ ਧਮਕੀ ਦੇ ਕੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਪੁਲੀਸ ਇਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ। ਕੁਝ ਮਾਮਲਿਆਂ ਵਿੱਚ ਇਹ ਪਤਾ ਲੱਗਿਆ ਹੈ ਕਿ ਗੈਂਗਸਟਰ ਵਿੱਕੀ ਮਰਾਡੋ ਜੇਲ੍ਹ ਤੋਂ ਹੀ ਆਪਣਾ ਨੈੱਟਵਰਕ ਚਲਾਉਂਦਾ ਸੀ ਅਤੇ ਕਾਰੋਬਾਰੀਆਂ ਨੂੰ ਫੋਨ ਕਰਕੇ ਧਮਕੀਆਂ ਦਿੰਦਾ ਸੀ। ਪੁਲੀਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿੱਕੀ ਮਰਾਡੋ ਨੇ ਜੇਲ੍ਹ ਵਿੱਚ ਰਹਿੰਦਿਆਂ ਫੋਨ ਦੀ ਕਿਵੇਂ ਵਰਤੋਂ ਕੀਤੀ। ਪੁਲੀਸ ਹੁਣ ਉਸ ਦੇ ਪਰਿਵਾਰ ਦੀ ਵੀ ਜਾਂਚ ਕਰ ਰਹੀ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਕੋਈ ਕੇਸ ਦਰਜ ਹਨ ਜਾਂ ਨਹੀਂ। ਉਧਰ, ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਰੁਟੀਨ ਮਾਮਲਾ ਹੈ।

ਵਿੱਕੀ ਕੋਲੋਂ ਪੁੱਛ ਪੜਤਾਲ ਕਰਨੀ ਸੀ। ਇਸ ਕਰਕੇ ਉਸ ਨੂੰ ਲਿਆਂਦਾ ਗਿਆ ਹੈ। ਕਈ ਮਾਮਲਿਆਂ ਵਿੱਚ ਪੁੱਛ ਪੜਤਾਲ ਕੀਤੀ ਜਾਣੀ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗੇ ਕੁਝ ਕਿਹਾ

ਜਾ ਸਕਦਾ ਹੈ।

Advertisement