ਗੈਂਗਸਟਰਵਾਦ ਪੰਜਾਬ ਲਈ ਚਿੰਤਾ ਦਾ ਵਿਸ਼ਾ ਕਰਾਰ
ਦਵਿੰਦਰ ਮੋਹਨ ਬੇਦੀ ਗਿੱਦੜਬਾਹਾ, 28 ਜੂਨ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਹ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਰਾਹੀਂ ਸੁਰਜੀਤ ਸਿੰਘ ਬੋਪਰਾਏ ਨੇ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੂੰ ਪਾਲਕੀ ਵੈਨ...
Advertisement
ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 28 ਜੂਨ
Advertisement
ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਹ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਰਾਹੀਂ ਸੁਰਜੀਤ ਸਿੰਘ ਬੋਪਰਾਏ ਨੇ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੂੰ ਪਾਲਕੀ ਵੈਨ ਭੇਟ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਵੈਨ ਦੀਆਂ ਚਾਬੀਆਂ ਭੇਟ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ’ਚ ਇਸ ਸਮੇਂ ਨਸ਼ਾ ਅਤੇ ਗੈਂਗਸਟਰਵਾਦ ਸਿਸਟਮ ਚੱਲ ਰਿਹਾ ਹੈ, ਇਹ ਪੰਜਾਬ ਲਈ ਚਿੰਤਾਜਨਕ ਹੈ। ਮਜੀਠੀਆ ਮਾਮਲੇ ’ਚ ਉਨ੍ਹਾਂ ਕਿਹਾ ਕਿ ਜੋ ਬਿਆਨ ਚਹੁੰ ਤਰਫੋਂ ਦੇ ਰਹੇ ਹਨ, ਜੇ ਉਹ ਸੱਚ ਹੈ ਤਾਂ ਬਹੁਤ ਮੰਦਭਾਗੀ ਗੱਲ ਹੈ ਕਿ ਜਿਨ੍ਹਾਂ ਨੂੰ ਅਸੀ ਪੰਜਾਬ ਦੀ ਸੇਵਾ ਦਾ ਮੌਕਾ ਦਿੱਤਾ, ਉਹ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਦਾ ਘਾਣ ਕਰਦੇ ਰਹੇ।
Advertisement
×