ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Gas pipe line compensation ਗੈਸ ਪਾਈਪ ਲਾਈਨ ਮੁਆਵਜ਼ਾ ਮਾਮਲਾ: ਪਿੰਡ ਲੇਲੇਵਾਲਾ ਵਿੱਚ ਪ੍ਰਸ਼ਾਸਨ ਤੇ ਕਿਸਾਨ ਮੁੜ ਆਹਮੋ-ਸਾਹਮਣੇ

ਕੰਪਨੀ ਨੇ ਪੁਲੀਸ ਦੀ ਮੌਜੂਦਗੀ ਵਿੱਚ ਗੈਸ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ
ਪਿੰਡ ਲੇਲੇਵਾਲ ਵਿੱਚ ਕਿਸਾਨ ਤੇ ਪੁਲੀਸ ਅਧਿਕਾਰੀ ਗੱਲਬਾਤ ਕਰਦੇ ਹੋਏ।
Advertisement

ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 22 ਦਸੰਬਰ

Advertisement

ਪਿਛਲੇ ਲਗਪਗ ਦੋ ਸਾਲ ਤੋਂ ਪਿੰਡ ਲੇਲੇਵਾਲਾ ਦੇ ਖੇਤਾਂ ਵਿੱਚ ਇੱਕ ਗੈਸ ਕੰਪਨੀ ਦੀ ਪਾਈਪ ਲਾਈਨ ਵਿਛਾਏ ਜਾਣ ਬਦਲੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਤੱਕ ਕਿਸੇ ਤਣ-ਪੱਤਣ ਨਹੀਂ ਲੱਗਿਆ ਹੈ। ਮਸਲਾ ਹੱਲ ਨਾ ਹੋਣ ’ਤੇ ਅੱਜ ਫਿਰ ਤੋਂ ਉਕਤ ਪਿੰਡ ਵਿੱਚ ਪੁਲੀਸ ਤੇ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ।

ਪਿੰਡ ਵਾਸੀਆਂ ਵੱਲੋਂ ਕਬਜ਼ੇ ’ਚ ਲਿਆ ਕੰਪਨੀ ਦਾ ਪਾਈਪਾਂ ਨਾਲ ਲੱਦਿਆ ਟਰੱਕ।

ਇਸ ਦੌਰਾਨ ਭਾਰੀ ਪੁਲੀਸ ਬਲ ਦੇ ਨਾਲ ਕੰਪਨੀ ਵੱਲੋਂ ਵੱਡੀਆਂ ਮਸ਼ੀਨਾਂ ਲਿਆ ਕੇ ਖੇਤਾਂ ਵਿੱਚ ਗੈਸ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪਿੰਡ ਲੇਲੇਵਾਲਾ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਪੁਲੀਸ ਤੇ ਪ੍ਰਸ਼ਾਸਨ ਵੱਲੋਂ ਸਥਿਤੀ ਨਾਲ ਨਜਿੱਠਣ ਲਈ ਦੰਗਾ ਵਿਰੋਧੀ ਵਾਹਨ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ।

ਪਿੰਡ ਵਿੱਚ ਤਾਇਨਾਤ ਪੁਲੀਸ ਬਲ।

ਇੱਕ ਵਾਰ ਮੁੜ ਤੋਂ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਪਿੰਡ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਗੁਰਦੁਆਰੇ ਕੋਲੋਂ ਲੰਘਦੇ ਕੰਪਨੀ ਦੇ ਪਾਈਪਾਂ ਨਾਲ ਲੱਦੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਐੱਸਪੀ ਨਰਿੰਦਰ ਸਿੰਘ ਨੇ ਭਾਰੀ ਫੋਰਸ ਸਣੇ ਮੌਕੇ ’ਤੇ ਪਹੁੰਚ ਕੇ ਕਿਸ਼ਾਨਾਂ ਦੇ ਕਬਜ਼ੇ ਵਿੱਚੋਂ ਇਹ ਟਰੱਕ ਛੁਡਵਾਇਆ। ਦੂਜੇ ਪਾਸੇ ਕਿਸਾਨ ਪਿੰਡ ਲੇਲੇਵਾਲਾ ਵਿੱਚ (ਬੀਕੇਯੂ ਉਗਰਾਹਾਂ) ਦੀ ਅਗਵਾਈ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

Advertisement
Show comments