DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੌਰਵ ਯਾਦਵ ਪੰਜਾਬ ਦੇ ਪੱਕੇ DGP ਬਣੇ

ਮੁੱਖ ਮੰਤਰੀ ਨੇ ਮੋਹਰ ਲਾਈ; ਕਾਰਜਕਾਲ ਦੋ ਸਾਲਾਂ ਦਾ ਹੋਵੇਗਾ

  • fb
  • twitter
  • whatsapp
  • whatsapp
featured-img featured-img
ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦੇ ਹੋਏ।
Advertisement
ਪੰਜਾਬ ਸਰਕਾਰ ਨੇ ਆਖ਼ਰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਤੋਂ ਪਹਿਲਾਂ 1992 ਬੈਚ ਦੇ ਆਈ ਪੀ ਐੱਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈੇ। ਗ੍ਰਹਿ ਵਿਭਾਗ ਨੇ ਅੱਜ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ। ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀ ਜੀ ਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ 1 ਜੁਲਾਈ 2026 ਨੂੰ ਸੂਚੀਬੱਧ ਕੀਤੇ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਵੀ ਸ਼ਾਮਲ ਸੀ। ਪੈਨਲ ’ਚ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਵੀ ਸ਼ਾਮਲ ਸਨ। ਪੰਜਾਬ ਸਰਕਾਰ ਨੇ ਕਮਿਸ਼ਨ ਨੂੰ 14 ਸੀਨੀਅਰ ਆਈ ਪੀ ਐੱਸ ਅਧਿਕਾਰੀਆਂ ਦੇ ਨਾਂ ਭੇਜੇ ਸਨ। ਇਨ੍ਹਾਂ ’ਚੋਂ ਤਿੰਨ ਅਧਿਕਾਰੀਆਂ ਦਾ ਪੈਨਲ ਪੰਜਾਬ ਸਰਕਾਰ ਨੂੰ ਕਮਿਸ਼ਨ ਨੇ ਭੇਜਿਆ ਸੀ। ਪੈਨਲ ਮਿਲਣ ਤੋਂ ਬਾਅਦ 1 ਜੁਲਾਈ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਗੌਰਵ ਯਾਦਵ ਦੀ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤੀ ਲਈ ਹਰੀ ਝੰਡੀ ਦਿੱਤੀ ਸੀ। ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਪੰਜਾਬ ’ਚ ਲੰਮੇ ਸਮੇਂ ਤੋਂ ਚੱਲੀ ਆ ਰਹੀ ਕਾਰਜਕਾਰੀ ਡੀ ਜੀ ਪੀ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਹਲਫ਼ਨਾਮਾ ਦਾਖਲ ਕਰਨ ਦੀ ਹਦਾਇਤ ਕੀਤੀ ਸੀ।

Advertisement

ਪੰਜਾਬ ਨੂੰ ਕਰੀਬ ਚਾਰ ਵਰ੍ਹਿਆਂ ਦੇ ਅਰਸੇ ਬਾਅਦ ਰੈਗੂਲਰ ਡੀ ਜੀ ਪੀ ਮਿਲਿਆ ਹੈ। ਗੌਰਵ ਯਾਦਵ ਨੇ 30 ਅਪਰੈਲ 2029 ਨੂੰ ਸੇਵਾ ਮੁਕਤ ਹੋਣਾ ਹੈ। ਉਨ੍ਹਾਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ। ਸੁਪਰੀਮ ਕੋਰਟ ਦੇ 22 ਸਤੰਬਰ 2006 ਅਤੇ 3 ਜੁਲਾਈ 2018 ਦੇ ਹੁਕਮਾਂ ਦਾ ਹਵਾਲਾ ਵੀ ਨੋਟੀਫ਼ਿਕੇਸ਼ਨ ’ਚ ਦਿੱਤਾ ਗਿਆ ਹੈ।

Advertisement

ਗੈਂਗਸਟਰਾਂ ਲਈ ਪੰਜਾਬ ’ਚ ਕੋਈ ਥਾਂ ਨਹੀਂ: ਗੌਰਵ ਯਾਦਵ

ਪੱਕੇ ਡੀ ਜੀ ਪੀ ਵਜੋਂ ਅਹੁਦਾ ਸੰਭਾਲਣ ਮਗਰੋਂ ਗੌਰਵ ਯਾਦਵ ਨੇ ਵੀਡੀਓ ਸੁਨੇਹੇ ਰਾਹੀਂ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਲਈ ਪੰਜਾਬ ’ਚ ਕੋਈ ਥਾਂ ਨਹੀਂ ਹੈ। ਉਹ ਭਾਵੇਂ ਕਿਤੇ ਵੀ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ। ਪੰਜਾਬ ਪੁਲੀਸ ਸੰਗਠਿਤ ਅਪਰਾਧ ਖ਼ਤਮ ਕਰਨ, ਨਸ਼ਾ ਤਸਕਰਾਂ ਦਾ ਨੈੱਟਵਰਕ ਤੋੜਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਅੰਦਰੂਨੀ ਸੁਰੱਖਿਆ ਸਥਿਤੀ ਅਤੇ ਕਾਨੂੰਨ-ਵਿਵਸਥਾ ਤੋਂ ਜਾਣੂ ਕਰਾਇਆ। ਇਸ ਮੌਕੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੀ ਮੌਜੂਦ ਸਨ।

Advertisement
×