ਖਨੌਰੀ ਨੇੜੇ ਘੱਗਰ ਦਰਿਆ ਦਾ ਪਾਣੀ ਖ਼ਤਰੇ ਨਿਸ਼ਾਨ ਟੱਪਿਆ
ਖਨੌਰੀ ਕੋਲੋਂ ਲੰਘਦੇ ਘੱਗਰ ਦਰਿਆ ਵਿੱਚ ਬਰਸਾਤਾਂ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਉੱਪਰ ਟੱਪ ਗਿਆ ਹੈ। ਖਨੌਰੀ ਸਥਿਤ ਭਾਖੜਾ ਨਹਿਰ ਅਤੇ ਘੱਗਰ ਦਰਿਆ ਦੇ ਪੁਲ ਆਰ ਡੀ -460 ਉਤੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ ਵਿੱਚ...
Advertisement
ਖਨੌਰੀ ਕੋਲੋਂ ਲੰਘਦੇ ਘੱਗਰ ਦਰਿਆ ਵਿੱਚ ਬਰਸਾਤਾਂ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਉੱਪਰ ਟੱਪ ਗਿਆ ਹੈ।
ਖਨੌਰੀ ਸਥਿਤ ਭਾਖੜਾ ਨਹਿਰ ਅਤੇ ਘੱਗਰ ਦਰਿਆ ਦੇ ਪੁਲ ਆਰ ਡੀ -460 ਉਤੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 748.1 ਫੁੱਟ ਉੱਤੇ ਚੱਲ ਰਿਹਾ ਸੀ, ਜੋ ਕਿ ਸਾਰਾ ਦਿਨ ਥੋੜ੍ਹਾ-ਥੋੜ੍ਹਾ ਕਰਕੇ ਵਧਦਾ ਰਿਹਾ ਅਤੇ ਸ਼ਾਮ ਵੇਲੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ।
Advertisement
ਸਬ-ਡਵੀਜ਼ਨ ਮੂਨਕ ਅਤੇ ਸਬ-ਡਵੀਜ਼ਨ ਪਾਤੜਾਂ ਦੇ ਕਰੀਬ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਵਿਚ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। ਹਾਲਾਂਕਿ ਪਤਾ ਲਗਦੇ ਹੀ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਮੌਕੇ ’ਤੇ ਪਹੁੰਚ ਅਤੇ ਹਲਾਤਾਂ ਦਾ ਜਾਇਜ਼ਾ ਲਿਆ।
Advertisement