ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘੱਲੂਘਾਰਾ ਦਿਵਸ: ਹਰਿਮੰਦਰ ਸਾਹਿਬ ਨੇੜੇ ਪੁਲੀਸ ਤਾਇਨਾਤ

ਡੌਗ ਸਕੁਐਡ ਅਤੇ ਸੀਸੀਟੀਵੀ ਕੈਮਰਿਆਂ ਵਾਲੀਆਂ ਪੁਲੀਸ ਗੱਡੀਆਂ ਸਰਗਰਮ/ਪੁਲੀਸ ਨੇ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਹਰਿਮੰਦਰ ਸਾਹਿਬ ਦੇ ਗਲਿਆਰੇ ’ਚ ਸੁਰੱਖਿਆ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਕਰਮੀ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 2 ਜੂਨ

Advertisement

ਛੇ ਜੂਨ ਨੂੰ ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ਮੌਕੇ ਕਈ ਸਿੱਖ ਸੰਗਠਨਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਦਾ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਸਮੇਂ ਸੰਬੋਧਨ ਕਰਨ ’ਤੇ ਵਿਰੋਧ ਕਰਨ ਦੇ ਕੀਤੇ ਐਲਾਨ ਨਾਲ ਮਾਮਲਾ ਭੱਖ਼ ਗਿਆ। ਇਸ ਕਾਰਨ ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਚੌਕਸ ਕਰ ਦਿੱਤਾ ਹੈ।

ਉੱਚ ਪੁਲੀਸ ਅਧਿਕਾਰੀ ਇਸ ਸਬੰਧ ਵਿੱਚ ਹੋ ਰਹੇ ਘਟਨਾਕ੍ਰਮ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸ ਸਬੰਧ ਵਿੱਚ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਸੀਸੀਟੀਵੀ ਕੈਮਰਿਆਂ ਵਾਲੀਆਂ ਪੁਲੀਸ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਡੌਗ ਸਕੁਐਡ ਨੂੰ ਵੀ ਭੇਜਿਆ ਗਿਆ ਹੈ। ਪਤਾ ਲੱਗਿਆ ਹੈ ਕਿ ਅੱਜ ਇਸੇ ਤਹਿਤ ਪੁਲੀਸ ਨੇ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ ਅਤੇ ਕੰਪੈਲਕਸ ਵਿੱਚ ਹਰ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਸਿਵਲ ਪੁਲੀਸ ਨੂੰ ਵੀ ਧਾਰਮਿਕ ਸਥਾਨ ਦੇ ਅੰਦਰ ਤਾਇਨਾਤ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਇਸ ਸਬੰਧੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ।

ਇਸ ਦੌਰਾਨ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਮੁਖੀ ਵੱਲੋਂ 6 ਜੂਨ ਨੂੰ ਡਾ. ਅੰਬੇਡਕਰ ਦੇ ਬੁੱਤਾਂ ਨਾਲ ਛੇੜਛਾੜ ਕਰਨ ਦੀ ਦਿੰਤੀ ਚਿਤਾਵਨੀ ਦੇ ਮੱਦੇਨਜ਼ਰ ਵੀ ਪੁਲੀਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement