ਜਗਮੋਹਨ ਸਿੰਘ
ਘਨੌਲੀ, 9 ਜੁਲਾਈ
ਅੱਜ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਮੀਂਹ ਪੈਣ ਬਾਅਦ ਬਿਜਲੀ ਦੀ ਮੰਗ ਘਟ ਗਈ ਹੈ, ਜਿਸ ਉਪਰੰਤ ਪੰਜਾਬ ਦੇ 2 ਸਰਕਾਰੀ ਥਰਮਲ ਪਲਾਂਟਾਂ ਦੇ ਇੱਕ-ਇੱਕ ਯੂਨਿਟ ਅਤੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸਮੁੱਚੇ ਪੰਜਾਬ ਦੇ ਬਾਕੀ ਚੱਲ ਰਹੇ ਯੂਨਿਟਾਂ ਦਾ ਉਤਪਾਦਨ ਵੀ ਕਾਫੀ ਘਟਾ ਦਿੱਤਾ ਗਿਆ ਹੈ। ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 3 ਨੰਬਰ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ 1 ਨੰਬਰ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ 1 ਅਤੇ 2 ਨੰਬਰ ਯੂਨਿਟਾਂ ਦਾ ਬਿਜਲੀ ਉਤਪਾਦਨ ਬੰਦ ਕਰ ਦਿੱਤਾ ਗਿਆ ਹੈ।