ਜਗਮੋਹਨ ਸਿੰਘ
ਘਨੌਲੀ, 28 ਜੁਲਾਈ
ਇਥੋਂ ਦੇ ਪਿੰਡ ਦਸਮੇਸ਼ ਨਗਰ ਕਲੋਨੀ ’ਚ ਸੇਵਾਮੁਕਤ ਪ੍ਰਿੰਸੀਪਲ ਅਤੇ ਪ੍ਰਸਿੱਧ ਸਾਹਿਤਕਾਰ ਤੇ ਕਹਾਣੀਕਾਰ ਗੁਲਵੰਤ ਸਿੰਘ ਮਲੌਦਵੀ ਨੇ ਅੱਜ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਗੁਰਮੁਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ’ਚੋਂ ਮਿਲੇ ਨੋਟ ਅਨੁਸਾਰ ਉਹ ਆਪਣੀ ਅੱਖ ਦੀ ਬਿਮਾਰੀ ਤੋਂ ਇਲਾਵਾ ਹੋਰ ਕਈ ਬਿਮਾਰੀਆਂ ਤੋਂ ਪ੍ਰੇਸ਼ਾਨ ਸਨ, ਜਿਸ ਕਰਕੇ ਇਹ ਕਦਮ ਚੁੱਕ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾ ਦਿੱਤਾ ਹੈ।