ਗਿਆਨੀ ਗੁਰਮੁੱਖ ਸਿੰਘ ਬਤੌਰ ਹੈੱਡ ਗ੍ਰੰਥੀ ਮੁੜ ਸੇਵਾ ’ਤੇ ਪੁੱਜੇ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 22 ਜੂਨ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਗਈ ਤਨਖ਼ਾਹ ਮੁਕੰਮਲ ਕਰਨ ਅਤੇ ਲੱਗੀ ਰੋਕ ਖਤਮ ਹੋਣ ਮਗਰੋਂ ਮੁੜ ਅਕਾਲ ਤਖ਼ਤ ਦੇ ਬਤੌਰ ਹੈੱਡ ਗ੍ਰੰਥੀ ਦੀ ਸੇਵਾ ’ਤੇ ਪੁੱਜ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਜੂਨ
Advertisement
ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਗਈ ਤਨਖ਼ਾਹ ਮੁਕੰਮਲ ਕਰਨ ਅਤੇ ਲੱਗੀ ਰੋਕ ਖਤਮ ਹੋਣ ਮਗਰੋਂ ਮੁੜ ਅਕਾਲ ਤਖ਼ਤ ਦੇ ਬਤੌਰ ਹੈੱਡ ਗ੍ਰੰਥੀ ਦੀ ਸੇਵਾ ’ਤੇ ਪੁੱਜ ਗਏ ਹਨ। ਇਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇ ਮਾਮਲੇ ਵਿੱਚ ਗਿਆਨੀ ਗੁਰਮੁੱਖ ਸਿੰਘ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਰੋਕ ਲਾਈ ਗਈ ਸੀ। ਕੁਝ ਦਿਨ ਪਹਿਲਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਦੇ ਮੁਆਫ਼ੀਨਾਮੇ ਦੇ ਅਧਾਰ ’ਤੇ ਉਨ੍ਹਾਂ ਨੂੰ ਤਨਖਾਹ ਲਾਈ ਗਈ ਸੀ, ਜਿਸ ਨੂੰ ਉਨ੍ਹਾਂ ਨੇ ਮੁਕੰਮਲ ਕਰ ਲਿਆ ਸੀ। ਇਸ ਤੋਂ ਪਹਿਲਾਂ ਉਹ ਕੱਥੂਨੰਗਲ ਸਥਿਤ ਇਤਿਹਾਸਕ ਗੁਰਦੁਆਰੇ ਵਿੱਚ ਸੇਵਾ ’ਤੇ ਸਨ ਅਤੇ ਹੁਣ ਰੋਕ ਖਤਮ ਹੋਣ ਮਗਰੋਂ ਮੁੜ ਅਕਾਲ ਤਖ਼ਤ ਵਿਖੇ ਬਤੌਰ ਹੈੱਡ ਗ੍ਰੰਥੀ ਸੇਵਾ ’ਤੇ ਪਹੁੰਚ ਗਏ ਹਨ।
Advertisement
×