ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲੀਸ ਦੀ ਸਮੁੱਚੀ ਸੁਰੱਖਿਆ ਵਾਪਸ ਕੀਤੀ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲੀਸ ਦੀ ਸਮੁੱਚੀ ਸੁਰੱਖਿਆ ਵਾਪਸ ਕੀਤੀ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਮਈ

ਅਕਾਲ ਤਖ਼ਤ ਦੇ ਕ‍ਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲੀਸ ਵਲੋਂ ਮਿਲੇ ਹੋਏ ਸਾਰੇ ਸੁਰੱਖਿਆ ਕਰਮਚਾਰੀ ਅਤੇ ਗੱਡੀਆਂ ਵਾਪਸ ਕਰ ਦਿੱਤੀਆਂ ਹਨ। ਇਸ ਦੀ ਜਾਣਕਾਰੀ ਖੁਦ ਜਥੇਦਾਰ ਵਲੋਂ ਦਿੱਤੀ ਗਈ ਹੈ। ਉਨ੍ਹਾਂ ਇਸ ਸਬੰਧ ਵਿੱਚ ਵੀਡੀਓ ਸੁਨੇਹਾ ਵੀ ਮੀਡੀਆ ਲਈ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਅੱਜ ਪੁਲੀਸ ਵਲੋਂ ਉਨ੍ਹਾਂ ਦੀ ਸੁਰਖਿਆ ਛਤਰੀ ਵਿੱਚ ਸ਼ਾਮਲ 3 ਪੁਲੀਸ ਕਰਮਚਾਰੀਆਂ ਨੂੰ ਵਾਪਸ ਸੱਦ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਬਾਕੀ ਰਹਿ ਗਏ ਤਿੰਨ ਸੁਰਖਿਆ ਕਰਮਚਾਰੀ ਵੀ ਵਾਪਸ ਭੇਜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੇਰੀ ਸੁਰਖਿਆ ਵਾਸਤੇ ਸਿਖ ਨੌਜਵਾਨ ਹੀ ਕਾਫੀ ਹਨ।

ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ। ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੁਲੀਸ ਵੱਲੋਂ ਇਕ ਸੁਰੱਖਿਆ ਕਰਮਚਾਰੀ ਨੂੰ ਵਾਪਸ ਸੱਦ ਲਿਆ ਗਿਆ ਸੀ। ਹੁਣ ਉਨ੍ਹਾਂ ਕੋਲ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸੁਰੱਖਿਆ ਕਰਮਚਾਰੀ ਮੌਜੂਦ ਹਨ। ਪਤਾ ਲੱਗਾ ਹੈ ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਹੋਰ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All