ਵੀਡੀਓ ਬਣਾਉਂਦਿਆਂ ਰੇਲਗੱਡੀ ਹੇਠ ਆਉਣ ਕਾਰਨ ਲੜਕੀ ਦੀ ਮੌਤ
ਮਨੀਮਾਜਰਾ ਵਿੱਚ ਅੰਡਰਬ੍ਰਿਜ ਨੇੜੇ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਜੀਆਰਪੀਐੱਫ ਦੀ ਟੀਮ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ। ਪੁਲੀਸ ਵੱਲੋਂ ਕੀਤੀ ਗਈ...
Advertisement
ਮਨੀਮਾਜਰਾ ਵਿੱਚ ਅੰਡਰਬ੍ਰਿਜ ਨੇੜੇ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਜੀਆਰਪੀਐੱਫ ਦੀ ਟੀਮ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ। ਪੁਲੀਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਹ ਰੇਲਵੇ ਟਰੈਕ ’ਤੇ ਖੜ੍ਹੇ ਹੋ ਕੇ ਮੋਬਾਈਲ ਨਾਲ ਵੀਡੀਓ ਬਣਾ ਰਹੀ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਰੇਲਗੱਡੀ ਆ ਗਈ, ਜਿਸ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਥਾਣਾ ਜੀਆਰਪੀਐੱਫ ਦੀ ਟੀਮ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
Advertisement
Advertisement