ਪਨਾਹ ਦੇਣ ਦੇ ਦੋਸ਼ ਹੇਠ ਲੜਕੀ ਹਿਰਾਸਤ ’ਚ
ਆਰ ਐੱਸ ਐੱਸ ਆਗੂ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਪੁਲੀਸ ਨੇ ਲੁਧਿਆਣਾ ਦੀ ਇਕ ਲੜਕੀ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਹੈ। ਲੜਕੀ ਦੀ ਪਛਾਣ ਭਾਵਨਾ ਵਜੋਂ...
Advertisement
ਆਰ ਐੱਸ ਐੱਸ ਆਗੂ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਪੁਲੀਸ ਨੇ ਲੁਧਿਆਣਾ ਦੀ ਇਕ ਲੜਕੀ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਹੈ। ਲੜਕੀ ਦੀ ਪਛਾਣ ਭਾਵਨਾ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਦੇ ਐੱਸ ਐੱਚ ਓ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲੀਸ ਪਾਰਟੀ ਨਵੀਨ ਅਰੋੜਾ ਦੇ ਕਤਲ ਕੇਸ ਦੇ ਮੁਲਜ਼ਮਾਂ ਨੂੰ ਫੜਨ ਲਈ ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਵੀਨ ਅਰੋੜਾ ਦਾ ਕਤਲ ਕਰ ਕੇ ਫ਼ਰਾਰ ਹੋਏ ਮੁਲਜ਼ਮ ਨਛੱਤਰ ਸਿੰਘ ਵਾਸੀ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਲੁਧਿਆਣਾ ਦੀ ਭਾਵਨਾ ਨੇ ਉਸ ਨੂੰ ਪਨਾਹ ਦਿੱਤੀ ਸੀ।
Advertisement
Advertisement
×

