ਬੱਚੀ ਨਾਲ ਦੋ ਨਬਾਲਗਾਂ ਵੱਲੋਂ ਜਬਰ-ਜਨਾਹ
ਇੱਥੋਂ ਦੇ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲੀਸ ਨੇ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਦੋ ਨਾਬਾਲਗ ਲੜਕਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸਥਾਨਕ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ...
Advertisement
ਇੱਥੋਂ ਦੇ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲੀਸ ਨੇ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਦੋ ਨਾਬਾਲਗ ਲੜਕਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸਥਾਨਕ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ। ਪੀੜਤ ਪਰਿਵਾਰ ਦੇ ਮੁਖੀ ਨੇ ਦੱਸਿਆ ਕਿ ਉਨ੍ਹਾਂ ਦੀ ਨਾਬਾਲਗ ਬੱਚੀ ਦੇ ਪੇਟ ’ਚ ਅਚਾਨਕ ਦਰਦ ਹੋਇਆ ਤਾਂ ਜਦੋਂ ਉਹ ਉਸ ਨੂੰ ਡਾਕਟਰ ਕੋਲ ਲੈ ਕੇ ਗਏ ਜਿੱਥੇ ਡਾਕਟਰ ਵੱਲੋਂ ਬੱਚੀ ਦੀ ਰਿਪੋਰਟ ਦਿਖਾਉਣ ’ਤੇ ਉਹ ਹੱਕੇ-ਬੱਕੇ ਰਹਿ ਗਏ। ਉਨ੍ਹਾਂ ਦੱਸਿਆ ਕਿ ਜਦੋਂ ਪਰਿਵਾਰ ਨੇ ਬੱਚੀ ਤੋਂ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਉਸ ਨੇ ਦੋਸ਼ ਲਾਇਆ ਕਿ ਉਕਤ ਦੋਵਾਂ ਲੜਕਿਆਂ ਨੇ ਉਸ ਨਾਲ ਜਬਰ-ਜਨਾਹ ਕੀਤਾ ਸੀ। ਏਐੱਸਆਈ ਗੁਰਦੇਵ ਸਿੰਘ ਨੇ ਕਿਹਾ ਕਿ ਉਹ ਬੱਚੀ ਦੀ ਮੈਡੀਕਲ ਰਿਪੋਰਟ ਪ੍ਰਾਪਤ ਕਰ ਰਹੇ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਲੜਕਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement