DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਗਨੀਵ ਦੀਆਂ ਟਿੱਪਣੀਆਂ ਕਾਰਵਾਈ ’ਚੋਂ ਕੱਢਣ ਦੀ ਨਿੰਦਾ

ਜਥੇਦਾਰ ਨੂੰ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਅਕਾਲ ਤਖ਼ਤ ਦੀਆਂ ਭਾਵਨਾਵਾਂ ਦੀ ਹਮਾਇਤ ਕਰਨ ਵਾਲੀਆਂ ਕੀਤੀਆਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ਵਿੱਚੋਂ ਕੱਢਣ ਦੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਗੰਭੀਰ ਨੋਟਿਸ ਲੈਣ। ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੈਰਾਨੀ ਤੇ ਸ਼ਰਮ ਵਾਲੀ ਗੱਲ ਹੈ ਕਿ ਵਿਧਾਨ ਸਭਾ ਦੇ ਸਪੀਕਰ ਨੇ ਹਰਪਾਲ ਚੀਮਾ ਦੇ ਕਹਿਣ ’ਤੇ ਗਨੀਵ ਕੌਰ ਮਜੀਠੀਆ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ਵਿੱਚੋਂ ਕੱਢ ਦਿੱਤਾ। ਗਨੀਵ ਕੌਰ ਮਜੀਠੀਆ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੇ ਵਾਅਦੇ ਬਾਰੇ ਪੁੱਛਿਆ ਸੀ। ਵਿਧਾਨ ਸਭਾ ਸਪੀਕਰ ਨੇ ਆਪਣੀ ਗਲਤੀ ਮੰਨਣ ਦੀ ਥਾਂ ਅਕਾਲੀ ਵਿਧਾਇਕਾ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਾਰੇ ‘ਆਪ’ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰਨ, ਜਿਨ੍ਹਾਂ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਚ ਸੋਧ ਦੀ ਅਰਦਾਸ ਵਿੱਚ ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਦੇ ਹਿੱਤਾਂ ਨੂੰ ਵੇਖਦਿਆਂ ਹਾਜ਼ਰੀ ਭਰੀ ਪਰ ਹੁਣ ਸਪਸ਼ਟ ਹੋ ਗਿਆ ਹੈ ਕਿ ਵਿਧਾਨ ਸਭਾ ਸਪੀਕਰ ਦੇ ਨਾਲ-ਨਾਲ ਆਪ ਵਿਧਾਇਕ ਵੀ ਉਸ ਵੱਡੀ ਸਾਜ਼ਿਸ਼ ਦਾ ਹਿੱਸਾ ਹਨ।

Advertisement
Advertisement
×