ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਫਰਵਰੀ
ਪੰਜਾਬ ਮਿਊਂਸਿਪਲ ਇਨਫ੍ਰਾ ਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀਐੱਮਆਈਡੀਸੀ) ਦੀ ‘ਐੱਮਸੇਵਾ’ ਪਹਿਲਕਦਮੀ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਨੇ ਗੌਰਮਿੰਟ ਪ੍ਰੋਸੈੱਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਕੌਮੀ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਨਾਲ ਸਨਮਾਨਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਪ੍ਰਬੰਧਕੀ ਸੁਧਾਰਾਂ ਅਤੇ ਲੋਕ-ਸ਼ਿਕਾਇਤਾਂ ਵਿਭਾਗ ਦੇ ਸਕੱਤਰ ਵੀ. ਸ੍ਰੀਨਿਵਾਸ ਨੇ ਪੀਐੱਮਆਈਡੀਸੀ ਦੇ ਯੋਗਦਾਨ ਸਦਕਾ ਉਪਰੋਕਤ ਸ਼੍ਰੇਣੀ ਵਿੱਚ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ‘ਈ-ਗਵਰਨੈਂਸ ਲਈ ਕੌਮੀ ਪੁਰਸਕਾਰ’ ਸ਼ੁਰੂ ਕੀਤੇ ਗਏ ਹਨ ਜੋ ਹਰ ਸਾਲ ਦਿੱਤੇ ਜਾਂਦੇ ਹਨ।