ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 20 ਜੁਲਾਈ
ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ਵਿੱਚ ਅੱਜ ਦੋ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਇਕ ਸੁਨਿਆਰੇ ਦੀ ਦੁਕਾਨ ਤੋਂ ਪੰਜ ਲੱਖ ਰੁਪਏ ਦੇ ਗਹਿਣੇ ਲੁੱਟ ਲਏ। ਲੁਟੇਰਿਆਂ ਨੇ ਦੁਕਾਨਦਾਰ ਦੀ ਕੁੱਟ ਮਾਰ ਵੀ ਕੀਤੀ। ਲੁੱਟ ਦੀ ਇਹ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।