ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਵਰਨੈਂਸ ਫੈਲੋਜ਼ ਨੂੰ ਸਰਕਾਰ ਤੇ ਲੋਕਾਂ ਵਿਚਾਲੇ ਪੁਲ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼’ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ...
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼’ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ਅੱਜ ਇਥੇ ਫ਼ੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫ਼ੈਲੋਜ਼ ਨੂੰ ‘ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’, ‘ਮੁੱਖ ਮੰਤਰੀ ਸਿਹਤ ਯੋਜਨਾ’, ‘ਯੁੱਧ ਨਸ਼ਿਆਂ ਵਿਰੁੱਧ’, ‘ਆਮ ਆਦਮੀ ਕਲੀਨਿਕ’, ‘ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਫ਼ੈਲੋਜ਼ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਤਾਂ ਜੋ ਉਹ ਸਕੀਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ ‘ਤੇ ਹਕੀਕਤਾਂ ਤੋਂ ਜਾਣੂ ਹੋ ਸਕਣ।

Advertisement
Advertisement