ਸਰਕਾਰ ਵੱਲੋਂ 71 ਅਧਿਆਪਕਾਂ ਨੂੰ ਪੁਰਸਕਾਰ ਦੇਣ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ 71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਸਰਕਾਰ ਵੱਲੋਂ ਇਹ ਪੁਰਸਕਾਰ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਿੱਤੇ ਜਾਣਗੇ। ਇਸ ਗੱਲ ਦਾ...
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ 71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਸਰਕਾਰ ਵੱਲੋਂ ਇਹ ਪੁਰਸਕਾਰ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਿੱਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸ੍ਰੀ ਬੈਂਸ ਨੇ ਕਿਹਾ ਕਿ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਨ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ (6 ਸੈਕੰਡਰੀ ਅਤੇ 4 ਪ੍ਰਾਇਮਰੀ ਅਧਿਆਪਕ) ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀ ਵਿਲੱਖਣ ਅਗਵਾਈ ਲਈ ਪ੍ਰਬੰਧਕੀ (ਐਡਮਨਿਸਟ੍ਰੇਟਿਵ) ਪੁਰਸਕਾਰ ਦਿੱਤਾ ਜਾਵੇਗਾ। ਹਰੇਕ ਪੁਰਸਕਾਰ ਜੇਤੂ ਨੂੰ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੈਡਲ, ਸ਼ਾਲ ਅਤੇ ਯੋਗਤਾ ਸਰਟੀਫਿਕੇਟ ਨਾਲ ਸਨਮਾਨਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ, ਨੈਸ਼ਨਲ ਅਚੀਵਮੈਂਟ ਸਰਵੇ (ਐੱਨ ਏ ਐੱਸ) 2024 ਵਿੱਚ ਸਾਰੇ ਸੂਬਿਆਂ ਨੂੰ ਪਛਾੜ ਕੇ ਦੇਸ਼ ਵਿੱਚ ਮੋਹਰੀ ਰਿਹਾ ਸੀ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਉੱਦਮਤਾ’ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਿੱਚ ਵੀ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ। ਇਸ ਸਾਲ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ. ਮੇਨਜ਼ ਤੇ ਐਡਵਾਂਸਡ ਵਰਗੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕੀਤੀ ਹੈ।