ਸਰਕਾਰੀ ਬੱਸ ਕਰਮਚਾਰੀਆਂ ਵੱਲੋਂ ਹੜਤਾਲ ਦੀ ਚਿਤਾਵਨੀ
ਪੰਜਾਬ ਰੋਡਵੇਜ਼ ਅਤੇ ਪਨਬਸ-ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ’ਚ 31 ਅਕਤੂਬਰ ਨੂੰ ਸੂਬਾ ਪੱਧਰੀ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੀ ਇੱਥੇ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਪੰਜਾਬ ਭਰ...
Advertisement
ਪੰਜਾਬ ਰੋਡਵੇਜ਼ ਅਤੇ ਪਨਬਸ-ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ’ਚ 31 ਅਕਤੂਬਰ ਨੂੰ ਸੂਬਾ ਪੱਧਰੀ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੀ ਇੱਥੇ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਪੰਜਾਬ ਭਰ ਦੇ ਵੱਖ-ਵੱਖ ਡਿਪੂਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕੀਤੀ। ਮੀਟਿੰਗ ਵਿੱਚ ਕਿਲੋਮੀਟਰ ਸਕੀਮ ਤਹਿਤ ਠੇਕਾ ਮੁਲਾਜ਼ਮਾਂ ਨੂੰ ਨਿਯਮਤ ਕਰਨ ਵਿੱਚ ਹੋ ਰਹੀ ਦੇਰੀ ਅਤੇ ਬੱਸਾਂ ਲਈ ਨਵੇਂ ਟੈਂਡਰਾਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੀ ਲੜੀ ਤਰਨ ਤਾਰਨ ਜ਼ਿਮਨੀ ਚੋਣਾਂ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਵੱਖ-ਵੱਖ ਅਹੁਦੇਦਾਰਾਂ ਦੀ ਅਗਵਾਈ ਵਿੱਚ ਵਫ਼ਦ ਰੋਸ ਪ੍ਰਗਟ ਕਰਨਗੇ।
Advertisement
Advertisement
×

