ਟਰਾਂਸਪੋਰਟ ਮੰਤਰੀ ਦੇ ਭਰੋਸੇ ਮਗਰੋਂ ਸਰਕਾਰੀ ਬੱਸਾਂ ਦੀ ਹੜਤਾਲ ਟਲੀ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਸਬੰਧੀ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਹੈ। ਸ੍ਰੀ ਭੁੱਲਰ ਨੇੇ ਕਿਹਾ ਕਿ ਬੱਸਾਂ ਆਮ ਵਾਂਗ ਚੱਲਣਗੀਆਂ। ਯੂਨੀਅਨ ਦੇ ਪ੍ਰਧਾਨ ਰੇਸ਼ਮ...
Advertisement
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਸਬੰਧੀ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਹੈ। ਸ੍ਰੀ ਭੁੱਲਰ ਨੇੇ ਕਿਹਾ ਕਿ ਬੱਸਾਂ ਆਮ ਵਾਂਗ ਚੱਲਣਗੀਆਂ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਹੜਤਾਲ ਮੁਲਤਵੀ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਰੱਖੀ ਗਈ ਹੈ, ਜੇ 13 ਅਗਸਤ ਨੂੰ ਮੰਗਾਂ ਦਾ ਹੱਲ ਨਾ ਕੀਤਾ ਤਾਂ 14 ਅਗਸਤ ਨੂੰ ਹੜਤਾਲ ਕਰ ਕੇ 15 ਅਗਸਤ ਨੂੰ ਗ਼ੁਲਾਮੀ ਦਿਵਸ ਮਨਾਇਆ ਜਾਵੇਗਾ।
Advertisement
Advertisement